November 7, 2026, 2:28 am
----------- Advertisement -----------
HomeNewsBreaking Newsਐਮਰਜੈਂਸੀ ਫਿਲਮ ਦਾ ਕੀਤਾ ਜਾਵੇ ਬਾਈਕਾਟ: ਫਿਲਮ 'ਚ ਸਿੱਖਾਂ ਨੂੰ ਗਲਤ ਤਰੀਕੇ...

ਐਮਰਜੈਂਸੀ ਫਿਲਮ ਦਾ ਕੀਤਾ ਜਾਵੇ ਬਾਈਕਾਟ: ਫਿਲਮ ‘ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ – ਹਰਸਿਮਰਤ ਬਾਦਲ

Published on

----------- Advertisement -----------

ਬਠਿੰਡਾ, 28 ਅਗਸਤ 2024 – ਮੰਗਲਵਾਰ ਨੂੰ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਐਮਰਜੈਂਸੀ ਫਿਲਮ ਦਾ ਵਿਰੋਧ ਕਰਦਿਆਂ ਕਿਹਾ ਕਿ ਕੰਗਨਾ ਰਣੌਤ ਨੇ ਹਮੇਸ਼ਾ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤਹਿਤ ਕੰਗਨਾ ਨੇ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਹੈ। ਬਾਦਲ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਸੰਸਦ ਮੈਂਬਰ ਨੂੰ ਅਜਿਹਾ ਕਰਨ ਤੋਂ ਰੋਕਣਾ ਚਾਹੀਦਾ ਹੈ।

ਸਾਂਸਦ ਬਾਦਲ ਨੇ ਮੰਗ ਉਠਾਈ ਕਿ ਐਮਰਜੈਂਸੀ ਫਿਲਮ ਦਾ ਪੂਰੇ ਦੇਸ਼ ਵਿੱਚ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਸਿਨੇਮਾ ਮਾਲਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਸਿਨੇਮਾ ਘਰਾਂ ਵਿੱਚ ਅਜਿਹੀਆਂ ਫਿਲਮਾਂ ਨਾ ਦਿਖਾਉਣ, ਜਿਹੜੀਆਂ ਕਿ ਇੱਕ ਫਿਰਕੇ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਬਣਾਈਆਂ ਜਾਂਦੀਆਂ ਹਨ, ਅਜਿਹੀਆਂ ਫਿਲਮਾਂ ਨਾਲ ਦੇਸ਼ ਦੇ ਹਾਲਾਤ ਵਿਗੜ ਜਾਣਗੇ। ਸਾਂਸਦ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪਹਿਲਾਂ ਹੀ ਮਾੜੀ ਹੈ, ਹਰ ਰੋਜ਼ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮਾਰਿਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਜੇਕਰ ਕਿਸੇ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਬਣਾਈ ਗਈ ਫਿਲਮ ਦਿਖਾਈ ਜਾਂਦੀ ਹੈ ਤਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਮਾਹੌਲ ਖਰਾਬ ਹੋ ਸਕਦਾ ਹੈ।

ਸਾਂਸਦ ਬਾਦਲ ਨੇ ਕਿਹਾ ਕਿ ਐਮਰਜੈਂਸੀ ਵਾਲੀ ਫਿਲਮ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਜਾਵੇ। ਜੇਕਰ ਸਿੱਖਾਂ ਲਈ ਇਸ ਵਿੱਚ ਕੋਈ ਇਤਰਾਜ਼ਯੋਗ ਹਿੱਸਾ ਹੈ ਤਾਂ ਉਸ ਨੂੰ ਹਟਾ ਦਿੱਤਾ ਜਾਵੇ। ਸਾਂਸਦ ਬਾਦਲ ਨੇ ਕਿਹਾ ਕਿ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਪਹਿਲਾਂ ਬਜ਼ੁਰਗ ਔਰਤਾਂ ਲਈ ਭੱਦੀ ਭਾਸ਼ਾ ਵਰਤੀ, ਫਿਰ ਏਅਰਪੋਰਟ ‘ਤੇ ਇਕ ਮਹਿਲਾ ਕਾਂਸਟੇਬਲ ਨਾਲ ਬਦਸਲੂਕੀ ਕੀਤੀ ਅਤੇ ਹਰਿਆਣਾ ‘ਚ ਵੀ ਭੱਦਾ ਭਾਸ਼ਣ ਦਿੱਤਾ। ਪਰ ਹੁਣ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਨੂੰ ਗਲਤ ਰੋਸ਼ਨੀ ਵਿੱਚ ਦਿਖਾ ਕੇ ਉਹ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦਾ ਸਬੂਤ ਦੇ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੇਂਦਰ ਦੀ ਭਾਜਪਾ ਸਰਕਾਰ ‘ਤੇ ਟਿੱਪਣੀ ਕਰਦਿਆਂ ਸੰਸਦ ਮੈਂਬਰ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਸਭ ਦੇ ਨਾਲ ਸਭ ਦੇ ਵਿਕਾਸ ਦੀ ਗੱਲ ਕਰਦੀ ਹੈ ਤਾਂ ਉਹ ਆਪਣੀ ਸੰਸਦ ਮੈਂਬਰ ਕੰਗਣਾ ਨੂੰ ਕਿਸੇ ਇਕ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਤੋਂ ਕਿਉਂ ਨਹੀਂ ਰੋਕ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...