June 26, 2026, 5:52 pm
----------- Advertisement -----------
HomeNewsBreaking Newsਅਰੁਣਾਚਲ 'ਚ ਵੱਡਾ ਹਾਦਸਾ; ਖੱਡ 'ਚ ਡਿੱਗਿਆ ਫ਼ੌਜ ਦਾ ਟਰੱਕ, 3 ਜਵਾਨ...

ਅਰੁਣਾਚਲ ‘ਚ ਵੱਡਾ ਹਾਦਸਾ; ਖੱਡ ‘ਚ ਡਿੱਗਿਆ ਫ਼ੌਜ ਦਾ ਟਰੱਕ, 3 ਜਵਾਨ ਸ਼ਹੀਦ

Published on

----------- Advertisement -----------

ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲੇ ‘ਚ ਮੰਗਲਵਾਰ (27 ਅਗਸਤ) ਨੂੰ ਫੌਜ ਦਾ ਇਕ ਟਰੱਕ ਡੂੰਘੀ ਖੱਡ ‘ਚ ਡਿੱਗ ਗਿਆ। ਇਸ ਹਾਦਸੇ ‘ਚ ਫੌਜ ਦੇ 3 ਜਵਾਨ ਸ਼ਹੀਦ ਹੋ ਗਏ ਅਤੇ 4 ਜ਼ਖਮੀ ਹੋ ਗਏ। ਜਵਾਨਾਂ ਦੀ ਪਛਾਣ ਹੌਲਦਾਰ ਨਖਤ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ਗ੍ਰੇਨੇਡੀਅਰ ਆਸ਼ੀਸ਼ ਵਜੋਂ ਹੋਈ ਹੈ।
ਈਟਾਨਗਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ‘ਚ ਤਿੰਨੋਂ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਾਰ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫੌਜ ਦੀ ਪੂਰਬੀ ਕਮਾਂਡ ਨੇ ਜਵਾਨਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਬਾੜਮੇਰ ਦੇ ਪਿੰਡ ਹਰਸਾਣੀ ਦਾ ਬਾਜ਼ਾਰ ਸੋਗ ਵਿੱਚ ਪੂਰੀ ਤਰ੍ਹਾਂ ਬੰਦ ਹੈ।
ਹੌਲਦਾਰ ਨਖਤ ਸਿੰਘ ਦੀ ਮ੍ਰਿਤਕ ਦੇਹ ਵੀਰਵਾਰ (29 ਅਗਸਤ) ਨੂੰ ਸਵੇਰੇ ਕਰੀਬ 11 ਵਜੇ ਬਾੜਮੇਰ ਲਿਆਂਦੀ ਜਾਵੇਗੀ। ਅਸਾਮ ਦੇ ਡਿਬਰੂਗੜ੍ਹ ਏਅਰਬੇਸ ਤੋਂ ਹੈਲੀਕਾਪਟਰ ਰਾਹੀਂ ਮ੍ਰਿਤਕ ਦੇਹਾਂ ਨੂੰ ਸਭ ਤੋਂ ਪਹਿਲਾਂ ਦਿੱਲੀ ਲਿਆਂਦਾ ਜਾਵੇਗਾ। ਦਿੱਲੀ ਤੋਂ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਜਾਵੇਗਾ।
ਭਾਰਤੀ ਫੌਜ ਦੀ ਪੂਰਬੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਆਰ.ਸੀ. ਤਿਵਾੜੀ ਅਤੇ ਸਾਰੇ ਰੈਂਕਾਂ ਨੇ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ “ਭਾਰਤੀ ਫੌਜ ਦੁਖੀ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...