ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਅੱਜ ਸੀਐਮ ਭਗਵੰਤ ਮਾਨ ਮੋਹਾਲੀ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੇ ਦਫ਼ਤਰ ਦਾ ਉਦਘਾਟਨ ਕੀਤਾ।
ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਜਾਂ ਕੋਈ ਜਾਣਕਾਰੀ ਲੈਣ ਲਈ ਚੈਟਬਾਕਸ ਨੰਬਰ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਲੋਕਾਂ ਨੂੰ 9779100200 ‘ਤੇ ਕਾਲ ਕਰਨਾ ਹੋਵੇਗਾ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਤੁਹਾਨੂੰ ਮੈਸੇਜ ਦਾ ਜਵਾਬ ਵੀ ਮਿਲੇਗਾ। ਕਾਰਵਾਈ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।
ਦੱਸ ਦਈਏ ਕਿ ਮੁਹਾਲੀ ਪੁਲੀਸ ਵੱਲੋਂ ਟਾਸਕ ਫੋਰਸ ਇੰਟੈਲੀਜੈਂਸ ਅਤੇ ਟੈਕਨੀਕਲ ਯੂਨਿਟ ਦੀ ਸਥਾਪਨਾ ਕੀਤੀ ਗਈ ਹੈ। ਮਾਹਿਰਾਂ ਦੀ ਵਿਸ਼ੇਸ਼ ਟੀਮ ਇੱਥੇ ਤਾਇਨਾਤ ਕੀਤੀ ਗਈ ਹੈ। ਵਟਸਐਪ ਤੋਂ ਲੈ ਕੇ ਜੋ ਵੀ ਤਕਨੀਕਾਂ ਤਸਕਰ ਅੱਜਕੱਲ੍ਹ ਵਰਤ ਰਹੇ ਹਨ ਉਨ੍ਹਾਂ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਟੀਮਾਂ ਨੂੰ ਜੋ ਵੀ ਜਾਣਕਾਰੀ ਮਿਲਦੀ ਹੈ ਉਸਨੂੰ ਤੁਰੰਤ ਸਾਂਝਾ ਕੀਤਾ ਜਾਵੇਗਾ। ਇਸ ਪਿੱਛੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਕੋਸ਼ਿਸ਼ ਹੈ।
----------- Advertisement -----------
CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ(ANTF) ਦਫ਼ਤਰ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਵੀ ਕੀਤਾ ਜਾਰੀ
Published on
----------- Advertisement -----------
----------- Advertisement -----------












