ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਬੀਤੇ ਦਿਨਾਂ ‘ਚ ਹੀ ਡਿੰਪੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ। ਸੀਐਮ ਭਗਵੰਤ ਮਾਨ ਦੀ ਅਗਵਾਈ ‘ਚ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਸ਼ਾਮਲ ਹੋਏ ਹਨ।
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਸਾਰੇ ਵਰਕਰ ਵੀ ਸ਼੍ਰੋਮਣੀ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਬਿਨ੍ਹਾਂ ਲੋਭ ਲਾਲਚ ਤੋਂ ਪੰਥ ਦੀ ਸੇਵਾ ਕੀਤੀ ਨਾ ਹੀ ਮੇਰੀ ਸਿਆਸਤ ਕਰਨ ਦੀ ਕੋਈ ਇੱਛਾ ਸੀ ।ਉਨ੍ਹਾਂ ਨੇ ਕਿਹਾ ਹੈ ਕਿ ਮੈ ਹੇਠਲੇ ਪੱਧਰ ਤੋਂ ਉੱਠ ਕੇ ਆਇਆ ਹਾਂ।












