October 26, 2026, 12:43 pm
----------- Advertisement -----------
HomeNewsLatest Newsਲੁਧਿਆਣਾ 'ਚ ਬਾਈਕ ਸਵਾਰ ਦੀ ਮੌਤ: ਕੰਮ ਤੋਂ ਘਰ ਵਾਪਸ ਪਰਤਦਿਆਂ ਤੇਜ਼...

ਲੁਧਿਆਣਾ ‘ਚ ਬਾਈਕ ਸਵਾਰ ਦੀ ਮੌਤ: ਕੰਮ ਤੋਂ ਘਰ ਵਾਪਸ ਪਰਤਦਿਆਂ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ

Published on

----------- Advertisement -----------

ਲੁਧਿਆਣਾ ‘ਚ ਬੀਤੀ ਰਾਤ ਸੜਕ ਹਾਦਸੇ ‘ਚ ਇਕ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਬਾਈਕ ਸਵਾਰ ਸਾਹਨੇਵਾਲ ਤੋਂ ਕੂੰਮਕਲਾਂ ਰਾਹੀਂ ਮਾਛੀਵਾੜਾ ਵੱਲ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਲੋਕਾਂ ਨੇ ਉਸ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਦਾਖਿਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਤੁਰੰਤ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ। ਮ੍ਰਿਤਕ ਦੀ ਪਛਾਣ ਜਸਦੇਵ ਸਿੰਘ (55) ਵਜੋਂ ਹੋਈ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਸਦੇਵ ਸਿੰਘ ਢੰਡਾਰੀ ਕਲਾਂ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਬੁੱਧਵਾਰ ਰਾਤ ਕਰੀਬ 9 ਵਜੇ ਫੈਕਟਰੀ ਤੋਂ ਛੁੱਟੀ ਕਰਕੇ ਆਪਣੇ ਮੋਟਰ ਸਾਈਕਲ ‘ਤੇ ਘਰ ਪਰਤ ਰਿਹਾ ਸੀ ਕਿ ਸੜਕ ਹਾਦਸੇ ਚ ਉਸਦੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੂੰਮਕਲਾਂ ਦੇ ਏਐਸਆਈ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...