June 12, 2026, 5:12 pm
----------- Advertisement -----------
HomeNewsBreaking Newsਸੂਬੇ ਭਰ ਵਿੱਚ ਅੱਜ ਸੇਵਰ ਤੋਂ ਹੀ ਰੁਕ-ਰੁਕ ਕੇ ਪੈ ਰਿਹਾ ਹੈ...

ਸੂਬੇ ਭਰ ਵਿੱਚ ਅੱਜ ਸੇਵਰ ਤੋਂ ਹੀ ਰੁਕ-ਰੁਕ ਕੇ ਪੈ ਰਿਹਾ ਹੈ ਮੀਂਹ: ਮੌਸਮ ਵਿਭਾਗ ਵੱਲੋਂ ਫਲੈਸ਼ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ, 29 ਅਗਸਤ 2024 – ਪੰਜਾਬ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋ ਜਾਵੇਗਾ। ਸੂਬੇ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੁਨਗਰ ਅਤੇ ਐਸਏਐਸ ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਭਾਵੇਂ ਪੂਰੇ ਸੀਜ਼ਨ ਦੌਰਾਨ ਮੌਨਸੂਨ ਸੁਸਤ ਰਿਹਾ ਹੈ, ਪਰ ਪਿਛਲੇ ਹਫ਼ਤੇ ਤੋਂ ਸੂਬੇ ਵਿੱਚ ਮੀਂਹ ਪੈ ਰਿਹਾ ਹੈ। 22 ਤੋਂ 28 ਅਗਸਤ ਤੱਕ ਪੰਜਾਬ ਵਿੱਚ 33.2 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ ਆਮ ਨਾਲੋਂ 18 ਫੀਸਦੀ ਵੱਧ ਹੈ। ਜਦੋਂ ਕਿ 1 ਜੂਨ ਤੋਂ 28 ਅਗਸਤ ਤੱਕ ਦੇ ਪੂਰੇ ਸੀਜ਼ਨ ਦੌਰਾਨ ਪੰਜਾਬ ਵਿੱਚ ਸਿਰਫ਼ 250.1 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ ਆਮ ਨਾਲੋਂ 29 ਫ਼ੀਸਦੀ ਘੱਟ ਹੈ। ਇਹ ਪੂਰੇ ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...