September 25, 2026, 9:15 am
----------- Advertisement -----------
HomeNewsBreaking Newsਅਡਾਨੀ ਪਰਿਵਾਰ ਬਣਿਆ ਦੇਸ਼ ਦਾ ਸਭ ਤੋਂ ਅਮੀਰ ਪਰਿਵਾਰ, ਜਾਣੋ ਜਾਇਦਾਦ 'ਚ...

ਅਡਾਨੀ ਪਰਿਵਾਰ ਬਣਿਆ ਦੇਸ਼ ਦਾ ਸਭ ਤੋਂ ਅਮੀਰ ਪਰਿਵਾਰ, ਜਾਣੋ ਜਾਇਦਾਦ ‘ਚ ਹੋਇਆ ਕਿੰਨਾ ਵਾਧਾ

Published on

----------- Advertisement -----------

ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁੱਲ ਜਾਇਦਾਦ ਇੱਕ ਸਾਲ ਵਿੱਚ 95% ਵਧ ਕੇ 11.62 ਲੱਖ ਕਰੋੜ ਰੁਪਏ ਹੋ ਗਈ ਹੈ। ਅਡਾਨੀ ਪਰਿਵਾਰ ਨੇ ਪਿਛਲੇ ਇੱਕ ਸਾਲ ਵਿੱਚ ਆਪਣੀ ਕੁੱਲ ਸੰਪਤੀ ਵਿੱਚ 5,65,503 ਕਰੋੜ ਰੁਪਏ ਦਾ ਵਾਧਾ ਕੀਤਾ ਹੈ।

ਦੱਸ ਦਈਏ ਕਿ ਅਡਾਨੀ ਪਰਿਵਾਰ ਅੰਬਾਨੀ ਪਰਿਵਾਰ ਨੂੰ ਪਛਾੜ ਕੇ ਦੇਸ਼ ਦਾ ਸਭ ਤੋਂ ਅਮੀਰ ਪਰਿਵਾਰ ਬਣ ਗਿਆ ਹੈ। ਅੰਬਾਨੀ ਪਰਿਵਾਰ ਦੀ ਜਾਇਦਾਦ 10.15 ਲੱਖ ਕਰੋੜ ਰੁਪਏ ਹੈ। ਇੱਕ ਸਾਲ ਵਿੱਚ 25% ਦਾ ਵਾਧਾ ਹੋਇਆ ਹੈ।

‘ਹੁਰੂਨ ਇੰਡੀਆ ਰਿਚ ਲਿਸਟ 2024’ ਦੇ ਅਨੁਸਾਰ, ‘ਹਿੰਡਨਬਰਗ ਦੇ ਦੋਸ਼ਾਂ ਦੇ ਬਾਵਜੂਦ, ਗੌਤਮ ਅਡਾਨੀ ਅਤੇ ਪਰਿਵਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਦੌਲਤ ਵਿੱਚ 95% ਵਾਧਾ ਹਾਸਲ ਕੀਤਾ ਹੈ।’

ਐਚਸੀਐਲ ਦੇ ਮਾਲਕ ਸ਼ਿਵ ਨਾਦਰ ਅਤੇ ਪਰਿਵਾਰ 3.14 ਲੱਖ ਕਰੋੜ ਰੁਪਏ ਅਤੇ ਸੀਰਮ ਇੰਸਟੀਚਿਊਟ ਦੇ ਮਾਲਕ ਸਾਇਰਸ ਐਸ. ਪੂਨਾਵਾਲਾ ਅਤੇ ਪਰਿਵਾਰ 2.90 ਲੱਖ ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਸੂਚੀ ਵਿੱਚ ਤੀਜੇ ਅਤੇ ਚੌਥੇ ਸਥਾਨ ‘ਤੇ ਹਨ।


ਇਸਤੋਂ ਇਲਾਵਾ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ 7,300 ਕਰੋੜ ਦੀ ਜਾਇਦਾਦ ਨਾਲ ਪਹਿਲੀ ਵਾਰ ਇਸ ਸੂਚੀ ‘ਚ ਸ਼ਾਮਲ ਹੋਏ ਹਨ। IPL ਟੀਮ ਕੋਲਕਾਤਾ ਨਾਈਟ ਰਾਈਡਰਜ਼ ‘ਚ ਆਪਣੀ ਹਿੱਸੇਦਾਰੀ ਤੋਂ ਸ਼ਾਹਰੁਖ ਦੀ ਦੌਲਤ ਵਧੀ ਹੈ।

ਜ਼ਿਕਰਟੋਗ ਹੈ ਕਿ ਸ਼ਾਹਰੁਖ ਰੈੱਡ ਚਿਲੀਜ਼ ਐਂਟਰਟੇਨਮੈਂਟ ਦੇ ਮਾਲਕ ਹਨ, ਉਹੀ ਕੰਪਨੀ ਜਿਸ ਨੇ ਉਨ੍ਹਾਂ ਦੀਆਂ ਫਿਲਮਾਂ ਡਿੰਕੀ, ਜਵਾਨ ਅਤੇ ਡਾਰਲਿੰਗਜ਼ ਦਾ ਨਿਰਮਾਣ ਕੀਤਾ ਸੀ। ਇਨ੍ਹਾਂ ਫਿਲਮਾਂ ਦੀ ਸਫਲਤਾ ਨਾਲ ਉਨ੍ਹਾਂ ਦੀ ਦੌਲਤ ਵੀ ਵਧੀ ਹੈ।

ਇਸ ਸੂਚੀ ‘ਚ ਸ਼ਾਹਰੁਖ ਤੋਂ ਇਲਾਵਾ 4600 ਕਰੋੜ ਦੀ ਸੰਪਤੀ ਨਾਲ ਜੂਹੀ ਚਾਵਲਾ, 2,000 ਕਰੋੜ ਰੁਪਏ ਦੀ ਸੰਪਤੀ ਨਾਲ ਰਿਤਿਕ ਰੋਸ਼ਨ, 1600 ਕਰੋੜ ਰੁਪਏ ਦੀ ਸੰਪਤੀ ਵਾਲੇ ਅਮਿਤਾਭ ਬੱਚਨ ਤੇ ਪਰਿਵਾਰ ਅਤੇ 1400 ਕਰੋੜ ਰੁਪਏ ਦੀ ਸੰਪਤੀ ਨਾਲ ਕਰਨ ਜੌਹਰ ਵੀ ਸ਼ਾਮਲ ਹਨ। ਹੁਰੁਨ ਇੰਡੀਆ ਦੀ ਸੂਚੀ ਵਿੱਚ ਸ਼ਾਮਲ ਬਾਲੀਵੁੱਡ ਦੇ ਅਮੀਰਾਂ ਦੀ ਕੁੱਲ ਸੰਪਤੀ 40,500 ਕਰੋੜ ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...