November 13, 2026, 10:41 am
----------- Advertisement -----------
HomeNewsLatest Newsਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪਰਦਰਸ਼ਨੀ ਅਤੇ 'ਪਿੰਡ ਦਾ ਦ੍ਰਿਸ਼' ਤੀਆਂ ਦੇ...

ਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪਰਦਰਸ਼ਨੀ ਅਤੇ ‘ਪਿੰਡ ਦਾ ਦ੍ਰਿਸ਼’ ਤੀਆਂ ਦੇ ਮੇਲੇ ‘ਚ ਬਣ ਰਿਹਾ ਹੈ ਖਿੱਚ ਦਾ ਕੇਂਦਰ

Published on

----------- Advertisement -----------

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 29 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਵਿੱਚ ਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਅਤੇ ਪਿੰਡ ਦੇ ਦ੍ਰਿਸ਼ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਵੱਡੀ ਗਿਣਤੀ ਵਿੱਚ ਨੌਜਵਾਨ ਪੀੜੀ ਦੇ ਮੁੰਡੇ ਕੁੜੀਆਂ ਜਿੱਥੇ ਇਹਨਾਂ ਵਸਤਾਂ ਨੂੰ ਗੌਰ ਨਾਲ ਵੇਖ ਕੇ ਇਹਨਾਂ ਸਬੰਧੀ ਜਾਣਕਾਰੀ ਹਾਸਿਲ ਕਰ ਰਹੇ ਹਨ ਉੱਥੇ ਹੀ ਬਜ਼ੁਰਗ ਇਹਨਾਂ ਵਸਤਾਂ ਰਾਹੀਂ ਆਪਣੇ ਅਤੀਤ ਨੂੰ ਆਪਣੇ ਚੇਤਿਆਂ ਵਿੱਚ ਤਾਜ਼ਾ ਕਰਦੇ ਵਿਖਾਈ ਦਿੱਤੇ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਇਹਨਾਂ ਪ੍ਰਦਰਸ਼ਨੀਆਂ ਦਾ ਦੌਰਾ ਕਰਦਿਆਂ ਕਿਹਾ ਕਿ ਇਸ ਪ੍ਰਦਰਸ਼ਨੀ ਲਗਾਉਣ ਦਾ ਇਹੀ ਉਦੇਸ਼ ਹੈ ਕਿ ਅਸੀਂ ਆਪਣੀ ਨਵੀਂ ਪੀੜੀ ਨੂੰ ਸਾਡੀ ਗੌਰਵਸ਼ਾਲੀ ਵਿਰਾਸਤ ਤੋਂ ਜਾਣੂ ਕਰਵਾ ਸਕੀਏ। ਜਿਕਰਯੋਗ ਹੈ ਕਿ ਇੱਥੇ ਹਰਮੀਤ ਸਿੰਘ ਦੂਹੇ ਵਾਲੇ ਵੱਲੋਂ ਜਿੱਥੇ ਅਨੇਕਾਂ ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ ਉੱਥੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੀ ਰਵਾਇਤੀ ਪੋਸ਼ਾਕਾਂ, ਚਰਖਿਆਂ, ਤ੍ਰਿੰਜਣ ਅਤੇ ਪੁਰਾਤਨ ਵਰਤੋਂ ਦੇ ਕੱਪੜੇ ਅਤੇ ਭਾਂਡੇ ਪ੍ਰਦਰਸ਼ਿਤ ਕੀਤੇ ਗਏ ਹਨ। ਨਵੀਂ ਪੀੜੀ ਲਈ ਬਹੁਤ ਸਾਰੀਆਂ ਅਜਿਹੀਆਂ ਵਸਤਾਂ ਹਨ ਜਿਹੜੀ ਨਵੇਂ ਬੱਚਿਆਂ ਨੇ ਪਹਿਲੀ ਵਾਰ ਵੇਖੀਆਂ ਹਨ।

ਇਸ ਮੌਕੇ ਪਰਦਰਸ਼ਨੀ ਵੇਖਦਿਆਂ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਉਹੀ ਕੌਮਾਂ ਤਰੱਕੀ ਕਰਦੀਆਂ ਹਨ ਜੋ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੀਆਂ ਰਹਿੰਦੀਆਂ ਹਨ। ਇਸ ਮੌਕੇ ਪਾਈਆਂ ਗਈਆਂ ਪੀਘਾਂ ਵੀ ਮੁਟਿਆਰਾਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ ਅਤੇ ਤੀਆਂ ਦੇ ਰੂਪਮਾਨ ਹੋਏ ਦ੍ਰਿਸ਼ ਨਾਲ ਭਲਾਈਆਣਾ ਦੀ ਅਨਾਜ ਮੰਡੀ ਪੂਰੀ ਤਰਾਂ ਸੱਭਿਆਚਾਰਕ ਪਿੰਡ ਦਾ ਦ੍ਰਿਸ਼ ਪੇਸ਼ ਕਰਦੀ ਵਿਖਾਈ ਦਿੰਦੀ ਹੈ। ਪਿੰਡ ਦੇ ਦ੍ਰਿਸ਼ ਅਤੇ ਪੁਰਾਤਨ ਸਮਾਨ ਨਾਲ ਨਵੀਂ ਪੀੜੀ ਦੇ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗ ਵੀ ਸੈਲਫੀਆਂ ਲੈਂਦੇ ਵਿਖਾਈ ਦਿੱਤੇ ਹਨ।

ਮੇਲੇ ਦੇ ਇੰਚਾਰਜ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਇਸ ਮੇਲੇ ਵਿੱਚ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਵੀ ਆਪਣੇ ਸਮਾਨ ਦੀ ਪ੍ਰਦਰਸ਼ਨ ਲਗਾਈ ਗਈ ਹੈ । ਉਹਨਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਇਹ ਸਵੈ ਸਹਾਇਤਾ ਸਮੂਹ ਵੀ ਆਪਣੇ ਸਮਾਨ ਦੀ ਵਿਕਰੀ ਕਰਕੇ ਇੱਕ ਸਮਾਜਿਕ ਅਰਥ ਵਿਵਸਥਾ ਵਿੱਚ ਆਪਣਾ ਯੋਗਦਾਨ ਪਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...