August 16, 2026, 2:22 pm
----------- Advertisement -----------
HomeNewsLatest Newsਅੰਮ੍ਰਿਤਸਰ ਦੀ POCSO ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ...

ਅੰਮ੍ਰਿਤਸਰ ਦੀ POCSO ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਦੇ ਘਿਨੌਣੇ ਮਾਮਲੇ ’ਚ ਦੋਸ਼ੀ ਪਿਤਾ ਨੂੰ ਫਾਂਸੀ ਦੀ ਸਖਤ ਸਜਾ ਸੁਣਾਈ

Published on

----------- Advertisement -----------

ਅੰਮ੍ਰਿਤਸਰ, 29 ਅਗਸਤ (ਬਲਜੀਤ ਮਰਵਾਹਾ) : ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜਾ ਸੁਣਾਈ ਹੈ।

ਪੌਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵਲੋੰ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੌਸਕੋ ਐਕਟ ਦੀ ਧਾਰਾ 6 ਤਹਿਤ ਤਾਅ ਉਮਰ ਲਈ ਉਮਰ ਕੈਦ ਤੇ ਪੰਜਾਹ ਹਜਾਰ ਰੁਪਏ ਜੁਰਮਾਨੇ ਦੀ ਸਖਤ ਸਜਾ ਸੁਣਾਈ।

ਦੋਵੇਂ ਸਜਾਵਾਂ ਨਾਲੋ-ਨਾਲ ਚੱਲਣਗੀਆਂ।ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰਕੇ ਉਸਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ। ਉਸਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸਨੇ ਬੱਚੀ ਨੂੰ ਮਾਰ ਦਿੱਤਾ ਹੈ।ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਿਤੀ 05 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...