November 13, 2026, 10:16 am
----------- Advertisement -----------
HomeNewsBreaking Newsਪਠਾਨਕੋਟ 'ਚ ਇਕ ਹਫਤੇ 'ਚ 7 ਸ਼ੱਕੀ ਆਏ ਨਜ਼ਰ: ਫੌਜ ਦੀ ਵਰਦੀ...

ਪਠਾਨਕੋਟ ‘ਚ ਇਕ ਹਫਤੇ ‘ਚ 7 ਸ਼ੱਕੀ ਆਏ ਨਜ਼ਰ: ਫੌਜ ਦੀ ਵਰਦੀ ਹੋਈ ਸੀ ਪਾਈ, ਡਰੋਨ ਨਾਲ ਖੋਜ ਜਾਰੀ

Published on

----------- Advertisement -----------

ਪਠਾਨਕੋਟ, 30 ਅਗਸਤ 2024 – ਪਠਾਨਕੋਟ ‘ਚ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ ‘ਚ ਲਗਾਤਾਰ ਸ਼ੱਕੀਆਂ ਦੀ ਹਲਚਲ ਸਾਹਮਣੇ ਆ ਰਹੀ ਹੈ। ਦੋ ਦਿਨ ਪਹਿਲਾਂ ਪਿੰਡ ਛੋਡੀਆਂ ਵਿੱਚ ਤਿੰਨ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਹੁਣ 29 ਅਗਸਤ ਦੀ ਰਾਤ ਨੂੰ ਪਿੰਡ ਚਕਰਾਲ ਵਿੱਚ ਚਾਰ ਸ਼ੱਕੀ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਦੇਖਿਆ। ਸਰਹੱਦੀ ਖੇਤਰ ਵਿੱਚ ਇਸ ਪਿੰਡ ਤੋਂ ਥੋੜ੍ਹੀ ਦੂਰੀ ’ਤੇ ਜੰਮੂ-ਕਸ਼ਮੀਰ ਦੀ ਸਰਹੱਦ ਵੀ ਪੈਂਦੀ ਹੈ।

ਸਭ ਤੋਂ ਪਹਿਲਾਂ ਰਾਤ ਕਰੀਬ 8.30 ਵਜੇ ਪਿੰਡ ਦੇ ਨੌਜਵਾਨ ਰਿਸ਼ੂ ਨੇ ਪਿੰਡ ਦੇ ਮੋੜ ਨੇੜੇ ਗੰਨੇ ਦੇ ਖੇਤ ਦੇ ਬਾਹਰ ਫੌਜ ਦੀ ਵਰਦੀ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ। ਦੋਵਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਪਰ ਉਨ੍ਹਾਂ ਕੋਲ ਕੋਈ ਹਥਿਆਰ ਨਹੀਂ ਸੀ। ਉਨ੍ਹਾਂ ਨੇ ਰਿਸ਼ੂ ਨੂੰ ਪੁੱਛਿਆ ਕਿ ਉਹ ਕਿੱਥੇ ਜਾ ਰਿਹਾ ਹੈ। ਜਿਸ ‘ਤੇ ਰਿਸ਼ੂ ਨੇ ਸੈਰ ਕਰਨ ਲਈ ਕਿਹਾ। ਸ਼ੱਕੀ ਵਿਅਕਤੀਆਂ ਨੇ ਉਸ ਨੂੰ ਪੁੱਛਿਆ ਕਿ ਕੀ ਉਸ ਦੇ ਪਿੰਡ ਵਿੱਚ ਰਾਤ ਨੂੰ ਕੋਈ ਪਹਿਰਾ ਹੈ ਅਤੇ ਕਿੰਨੇ ਆਦਮੀ ਹਨ।

ਰਿਸ਼ੂ ਨੇ ਜਵਾਬ ਦਿੱਤਾ ਕਿ ਕਰੀਬ 10 ਤੋਂ 15 ਲੋਕ ਪਹਿਰਾ ਦਿੰਦੇ ਹਨ। ਇਸ ਤੋਂ ਬਾਅਦ ਸ਼ੱਕੀਆਂ ਨੇ ਉਸ ਨੂੰ ਵਾਪਸ ਜਾਣ ਲਈ ਕਿਹਾ। ਰਿਸ਼ੂ ਨੇ ਪਿੰਡ ਆ ਕੇ ਸਰਪੰਚ ਨੂੰ ਇਸ ਬਾਰੇ ਦੱਸਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਕੁਝ ਦੇਰ ਬਾਅਦ ਰਾਤ ਕਰੀਬ 10.45 ਵਜੇ ਪਿੰਡ ਦੇ ਹੀ ਇੱਕ ਹੋਰ ਵਿਅਕਤੀ ਰਘੁਵੀਰ ਸਿੰਘ ਨੇ ਸੈਰ ਕਰਦੇ ਸਮੇਂ ਪਿੰਡ ਦੇ ਮੋੜ ’ਤੇ ਪਾਣੀ ਵਾਲੀ ਟੈਂਕੀ ਦੇ ਸਾਹਮਣੇ ਗੰਨੇ ਦੇ ਖੇਤ ਦੇ ਬਾਹਰ ਚਾਰ ਸ਼ੱਕੀ ਵਿਅਕਤੀਆਂ ਨੂੰ ਦੇਖਿਆ। ਉਨ੍ਹਾਂ ਕੋਲ ਕੋਈ ਹਥਿਆਰ ਵੀ ਨਹੀਂ ਸੀ ਅਤੇ ਉਹ ਵਰਦੀ ਵਿੱਚ ਸਨ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਸ਼ੱਕੀ ਵਿਅਕਤੀਆਂ ਨੇ ਪਿੰਡ ਵਾਸੀ ਨੂੰ ਪਿਛਲੇ ਹੀ ਸਵਾਲਾ ਕੀਤੇ ਅਤੇ ਉਸਨੂੰ ਘਰ ਵਾਪਸ ਜਾਣ ਲਈ ਕਿਹਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਫੋਰਸ ਪਿੰਡ ਪਹੁੰਚੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸ਼ੱਕੀਆਂ ਨੂੰ ਫੜਨ ਲਈ ਡਰੋਨ ਦੀ ਵੀ ਮਦਦ ਲਈ ਜਾ ਰਹੀ ਹੈ। ਦੋ ਦਿਨ ਪਹਿਲਾਂ ਤਿੰਨ ਸ਼ੱਕੀ ਵਿਅਕਤੀਆਂ ਨੇ ਪਿੰਡ ਛੋਡੀਆਂ ਵਿੱਚ ਇੱਕ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਔਰਤ ਤੋਂ ਕੁਝ ਪੈਸਿਆਂ ਦੀ ਮੰਗ ਕੀਤੀ।

ਸ਼ੱਕ ਹੋਣ ‘ਤੇ ਔਰਤ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਗੁਆਂਢੀਆਂ ਨੂੰ ਇਸ ਦੀ ਸੂਚਨਾ ਦਿੱਤੀ। ਉਦੋਂ ਤੱਕ ਤਿੰਨੋਂ ਸ਼ੱਕੀ ਉਥੋਂ ਫਰਾਰ ਹੋ ਗਏ। ਪੁਲਿਸ ਨੇ ਡਰੋਨ ਦੀ ਵਰਤੋਂ ਕਰਕੇ ਸ਼ੱਕੀਆਂ ਨੂੰ ਲੱਭਣ ਦੀ ਕੋਸ਼ਿਸ਼ ਵੀ ਕੀਤੀ। ਪਰ ਕੋਈ ਸੁਰਾਗ ਨਹੀਂ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...