June 10, 2026, 2:16 pm
----------- Advertisement -----------
HomeNewsLatest Newsਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ: ਸਿਹਤ ਵਿਭਾਗ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ...

ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ: ਸਿਹਤ ਵਿਭਾਗ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਏਰੀਏ ‘ਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 30 ਅਗਸਤ: ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਦੀ ਨਿਗਰਾਨੀ ਹੇਠ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ’ਤੇ ਵਾਰ” ਮੁਹਿੰਮ ਅਧੀਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਟੀਮਾਂ ਵੱਲੋਂ ਭੁੱਲਰ ਕਲੋਨੀ, ਜੋਧੂ ਕਲੋਨੀ, ਬੰਬ ਕਲੋਨੀ ਅਤੇ ਹੋਰ ਜਨਤਨ ਥਾਵਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਉਨ੍ਹਾ ਕਿਹਾ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।

ਉਨ੍ਹਾਂ ਕਿਹਾ ਕਿ ਚੱਲ ਬਰਸਾਤੀ ਮੌਸਮ ਦੋਰਾਨ ਜਗ੍ਹਾ ਪਾਣੀ ਇਕੱਠਾ ਹੋ ਜਾਂਦਾ ਹੈ ਜਿਸ ਮੱਛਰ ਪੈਦਾ ਹੋ ਜਾਂਦਾ ਅਤੇ ਡੈਂਗੂ ਅਤੇ ਵਾਟਰ ਬੋਰਨ ਬੀਮਾਰੀਆਂ ਫੈਲਣ ਦਾ ਖਤਰਾ ਵਧ ਜਾਂਦਾਂ ਹੈ ਇਸ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਜਮ੍ਹਾ ਨਹੀ ਹੋਣ ਦੇਣਾ ਚਾਹੀਦਾ ।ਉਨ੍ਹਾ ਕਿਹਾ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...