July 3, 2026, 11:03 am
----------- Advertisement -----------
HomeNewsEntertainmentਸੂਫੀ ਗਾਇਕ ਕੰਵਰ ਗਰੇਵਾਲ ਦੀਆਂ ਸੂਫੀ ਸੁਰਾਂ ਨਾਲ ਸਿਖਰ ’ਤੇ ਪਹੁੰਚਿਆ 'ਤੀਆਂ...

ਸੂਫੀ ਗਾਇਕ ਕੰਵਰ ਗਰੇਵਾਲ ਦੀਆਂ ਸੂਫੀ ਸੁਰਾਂ ਨਾਲ ਸਿਖਰ ’ਤੇ ਪਹੁੰਚਿਆ ‘ਤੀਆਂ ਦਾ ਮੇਲਾ’

Published on

----------- Advertisement -----------

ਭਲਾਈਆਣਾ/ ਸ੍ਰੀ ਮੁਕਤਸਰ ਸਾਹਿਬ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਲਗਾਇਆ ਤੀਆਂ ਦਾ ਮੇਲਾ ਸੂਫੀ ਗਾਇਕ ਕੰਵਰ ਗਰੇਵਾਲ ਦੀਆਂ ਸੂਫੀ ਸੁਰਾਂ ਨਾਲ ਆਪਣੇ ਸਿਖਰ ’ਤੇ ਪਹੁੰਚ ਕੇ ਅੱਜ ਸਮਾਪਤ ਹੋਇਆ।

ਆਖਰੀ ਸੈਸ਼ਨ ਵਿੱਚ ਜਿਲ੍ਹੇ ਦੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਮੁੱਖ ਮਹਿਮਾਨ ਸਨ ਅਤੇ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਇਸ ਮੌਕੇ ਉਨਾਂ ਦੇ ਜੀਵਨ ਸਾਥੀ ਪ੍ਰੋਫੈਸਰ ਨਿਸਥਾ ਤ੍ਰਿਪਾਠੀ ਵਿਸ਼ੇਸ਼ ਤੌਰ ’ਤੇ ਪਹੁੰਚੇ।

ਇਸ ਮੌਕੇ ਕੰਵਰ ਗਰੇਵਾਲ ਦੇ ਸੂਫੀ ਗਾਇਨ ਨੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਇਸ ਤੋਂ ਪਹਿਲਾਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਟੀਮਾਂ ਅਤੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਇਸ ਆਯੋਜਨ ਨੂੰ ਸਫਲ ਕਰਨ ਵਿੱਚ ਭੂਮਿਕਾ ਨਿਭਾਉਣ ਵਾਲੇ ਸਾਰੇ ਵਿਭਾਗਾਂ ਨੂੰ ਵਧਾਈ ਦਿੱਤੀ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਮੇਲੇ ਦੇ ਸੰਪੰਨ ਹੋਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਗਿੱਧੇ ਦੇ ਮੁਕਾਬਲਿਆਂ ਵਿੱਚ ਜੇਤੂ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਮਲੋਟ ਨੂੰ ਪਹਿਲਾ, ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸਕੂਲ ਨੂੰ ਦੂਜਾ, ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਕੋਟਭਾਈ ਅਤੇ ਐਡਵਰਡਗੰਜ ਸੀਨੀਅਰ ਸੈਕੈਂਡਰੀ ਸਕੂਲ ਮਲੋਟ ਨੂੰ ਸਾਂਝੇ ਤੌਰ ’ਤੇ ਤੀਜਾ ਪੁਰਸਕਾਰ ਦਿੱਤਾ ਗਿਆ। ਮਹਿੰਦੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅੰਮ੍ਰਿਤ ਕੌਰ, ਦੂਜਾ ਸਥਾਨ ਨਵਰੀਤ ਕੌਰ ਅਤੇ ਤੀਜਾ ਸਥਾਨ ਨਵਜੋਤ ਕੌਰ ਅਤੇ ਪ੍ਰੀਆ ਨੇ ਹਾਸਿਲ ਕੀਤਾ

ਗੁੱਤ ਗੁੰਦਣ ਦੇ ਮੁਕਾਬਲਿਆਂ ਵਿੱਚ ਯਤਨਦੀਪ ਕੌਰ ਨੇ ਪਹਿਲਾ, ਜਸਬੀਰ ਕੌਰ ਨੇ ਦੂਜਾ ਅਤੇ ਏਕਮਜੀਤ ਕੌਰ ਅਤੇ ਮਹਿਕਦੀਪ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੇਲੇ ਦੀਆਂ ਰੌਣਕਾਂ ਵੇਖਣ ਵਾਲੀਆਂ ਸਨ ਅਤੇ ਅੱਜ ਤੀਜੇ ਦਿਨ ਭਾਰੀ ਰੌਣਕਾਂ ਰਹੀਆਂ ਅਤੇ ਆਸ ਪਾਸ ਦੇ ਅਨੇਕਾਂ ਪਿੰਡਾਂ ਤੋਂ ਸੈਂਕੜੇ ਲੋਕਾਂ ਨੇ ਮੇਲੇ ਵਿੱਚ ਹੀ ਸ਼ਿਰਕਤ ਕਰਕੇ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਦਾ ਆਨੰਦ ਲਿਆ ਉੱਥੇ ਹੀ ਕੰਵਰ ਗਰੇਵਾਲ ਦੇ ਸੂਫੀ ਗਾਇਨ ਦਾ ਵੀ ਆਨੰਦ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...