June 10, 2026, 11:41 pm
----------- Advertisement -----------
HomeNewsBreaking Newsਕਿਡਨੈਪਰ ਨੂੰ ਜੱਫੀ ਪਾ ਕੇ ਰੋਇਆ ਬੱਚਾ, 14 ਮਹੀਨੇ ਪਹਿਲਾਂ ਹੋਇਆ ਸੀ...

ਕਿਡਨੈਪਰ ਨੂੰ ਜੱਫੀ ਪਾ ਕੇ ਰੋਇਆ ਬੱਚਾ, 14 ਮਹੀਨੇ ਪਹਿਲਾਂ ਹੋਇਆ ਸੀ ਅਗਵਾ, ਮੁਲਜ਼ਮ ਦੇ ਵੀ ਨਿੱਕਲੇ ਹੰਝੂ

Published on

----------- Advertisement -----------

ਜੈਪੁਰ, 31 ਅਗਸਤ 2024 – ਰਾਜਸਥਾਨ ਦੇ ਜੈਪੁਰ ਤੋਂ ਇੱਕ ਅਨੋਖਾ ਅਤੇ ਭਾਵੁਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੱਸ ਦੇਈਏ ਕਿ 14 ਮਹੀਨੇ ਪਹਿਲਾਂ ਅਗਵਾ ਹੋਏ ਬੱਚੇ ਦਾ ਕਿਡਨੈਪਰ ਨਾਲ ਇੰਨਾ ਮੋਹ ਹੋ ਗਿਆ ਕਿ ਜਦੋਂ ਪੁਲਿਸ ਉਸ ਨੂੰ ਉਸ ਦੇ ਪਰਿਵਾਰ ਕੋਲ ਲੈ ਕੇ ਜਾਣ ਲੱਗੇ ਤਾਂ ਬੱਚਾ ਅਗਵਾਕਾਰ ਨੂੰ ਛੱਡਣ ਨੂੰ ਤਿਆਰ ਨਹੀਂ ਸੀ। ਬੱਚਾ ਕਿਡਨੈਪਰ ਨੂੰ ਜੱਫੀ ਪਾ ਕੇ ਰੋਣ ਲੱਗਾ। ਬੱਚੇ ਨੂੰ ਰੋਂਦੇ ਦੇਖ ਕੇ ਕਿਡਨੈਪਰ ਦੀਆਂ ਵੀ ਅੱਖਾਂ ‘ਚ ਹੰਝੂ ਆ ਗਏ।

ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ‘ਚ ਪੁਲਿਸ ਬੱਚੇ ਨੂੰ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਬੱਚਾ ਕਿਡਨੈਪਰ ਨੂੰ ਜੱਫੀ ਪਾ ਕੇ ਉੱਚੀ-ਉੱਚੀ ਰੋਂਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਦੋਸ਼ੀ ਨੇ ਵੀ ਰੋਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਬੱਚੇ ਨੂੰ ਜ਼ਬਰਦਸਤੀ ਦੋਸ਼ੀ ਤੋਂ ਛੁਡਵਾਇਆ ਅਤੇ ਉਸ ਦੀ ਮਾਂ ਕੋਲ ਲੈ ਗਈ ਪਰ ਬੱਚਾ ਰੋਂਦਾ ਰਿਹਾ। ਮਾਂ ਕੋਲ ਜਾ ਕੇ ਵੀ ਉਹ ਚੁੱਪ ਨਾ ਹੋਇਆ।

ਜਾਣਕਾਰੀ ਮੁਤਾਬਕ ਬੱਚਾ ਕਰੀਬ 14 ਮਹੀਨਿਆਂ ਤੋਂ ਕਿਡਨੈਪਰ ਕੋਲ ਸੀ। ਪਰ ਕਿਡਨੈਪਰ ਨੇ ਉਸਨੂੰ ਨੁਕਸਾਨ ਪਹੁੰਚਾਉਣ ਦੀ ਬਜਾਏ ਬੱਚੇ ਦਾ ਬਹੁਤ ਖਿਆਲ ਰੱਖਿਆ। ਉਸ ਨੂੰ ਖਿਡੌਣੇ ਅਤੇ ਕੱਪੜੇ ਵੀ ਲਿਆਏ। ਇਸ ਕਾਰਨ ਬੱਚਾ ਅਗਵਾਕਾਰ ਨਾਲ ਇੰਨਾ ਜੁੜ ਗਿਆ ਕਿ ਉਹ ਉਸ ਨੂੰ ਛੱਡਣ ਲਈ ਤਿਆਰ ਨਹੀਂ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮੁਲਜ਼ਮ ਦੀ ਪਛਾਣ ਤਨੁਜ ਚਾਹਰ ਵਜੋਂ ਹੋਈ ਹੈ ਅਤੇ ਉਹ ਉੱਤਰ ਪ੍ਰਦੇਸ਼ ਦਾ ਹੈੱਡ ਕਾਂਸਟੇਬਲ ਦੱਸਿਆ ਜਾਂਦਾ ਹੈ। ਪੁਲਿਸ ਨੇ ਉਸ ਨੂੰ ਅਲੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ।

ਪੁਲਸ ਮੁਤਾਬਕ ਜੈਪੁਰ ਸ਼ਹਿਰ ‘ਚ ਇਕ ਔਰਤ ਨੇ 14 ਜੂਨ 2023 ਨੂੰ ਅਗਵਾ ਦਾ ਮਾਮਲਾ ਦਰਜ ਕਰਵਾਇਆ ਸੀ। ਦੱਸਿਆ- ਉਹ ਜੈਪੁਰ ਦੇ ਸੰਗਨੇਰ ਸਦਰ ਇਲਾਕੇ ਦੀ ਰਹਿਣ ਵਾਲੀ ਹੈ। 14 ਜੂਨ ਨੂੰ ਚਾਰ ਲੋਕ ਉਸ ਦੇ 11 ਮਹੀਨੇ ਦੇ ਬੱਚੇ ਕਾਨ੍ਹਾ ਉਰਫ ਪ੍ਰਿਥਵੀ ਨੂੰ ਘਰੋਂ ਚੁੱਕ ਕੇ ਲੈ ਗਏ।

ਪਰਿਵਾਰਕ ਮੈਂਬਰ ਇੱਕ ਦੋਸ਼ੀ ਨੂੰ ਜਾਣਦੇ ਸਨ। ਉਸਦਾ ਨਾਮ ਤਨੁਜ ਚਾਹਰ ਹੈ। ਤਨੁਜ ਯੂਪੀ ਪੁਲਿਸ ਵਿੱਚ ਹੈੱਡ ਕਾਂਸਟੇਬਲ ਹੈ। ਉਹ ਅਲੀਗੜ੍ਹ ਜ਼ਿਲ੍ਹੇ ਵਿੱਚ ਤਾਇਨਾਤ ਹੈ। ਮੁਲਜ਼ਮਾਂ ਨੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਅਤੇ ਬੱਚੇ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...