ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੱਜ ਪਹਿਲਵਾਨ ਵਿਨੇਸ਼ ਫੋਗਾਟ ਨੂੰ ਸਨਮਾਨਿਤ ਕੀਤਾ ਗਿਆ। ਇੱਥੇ ਕਿਸਾਨ ਅੰਦੋਲਨ 2.0 ਦੇ 200 ਦਿਨ ਪੂਰੇ ਹੋਣ ‘ਤੇ ਕਿਸਾਨਾਂ ਵੱਲੋਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਵਿਨੇਸ਼ ਫੋਗਾਟ ਨੇ ਕਿਹਾ- ਅੱਜ ਤੁਹਾਨੂੰ ਇੱਥੇ ਬੈਠੇ 200 ਦਿਨ ਹੋ ਗਏ ਹਨ ਪਰ ਜੋਸ਼ ਪਹਿਲੇ ਦਿਨ ਵਾਂਗ ਹੀ ਹੈ। ਤੁਹਾਡੀ ਧੀ ਤੁਹਾਡੇ ਨਾਲ ਹੈ। ਮੈਂ ਸਰਕਾਰ ਨੂੰ ਕਹਿਣਾ ਚਾਹੁੰਦੀ ਹਾਂ ਕਿ ਹਰ ਵਾਰ ਦੇਸ਼ ਦੇ ਲੋਕ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਤਾਂ ਇਹ ਸਿਆਸੀ ਨਹੀਂ ਹੁੰਦਾ। ਇਸ ਨੂੰ ਕਿਸੇ ਧਰਮ ਨਾਲ ਨਹੀਂ ਜੋੜਨਾ ਚਾਹੀਦਾ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਹ ਖਨੌਰੀ ਬਾਰਡਰ ‘ਤੇ ਜਾਵੇਗੀ। ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਨੂੰ ਲਗਾਤਾਰ ਸਨਮਾਨਿਤ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ (30 ਅਗਸਤ) ਵਿਨੇਸ਼ ਆਪਣੇ ਪਰਿਵਾਰ ਸਮੇਤ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ ਸੀ। ਇੱਥੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਨਮਾਨਿਤ ਕੀਤਾ ਗਿਆ।
----------- Advertisement -----------
ਸ਼ੰਭੂ ਬਾਰਡਰ ‘ਤੇ ਵਿਨੇਸ਼ ਫੋਗਾਟ ਨੂੰ ਕੀਤਾ ਗਿਆ ਸਨਮਾਨਿਤ
Published on
----------- Advertisement -----------
----------- Advertisement -----------












