August 4, 2026, 4:08 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਪੁਲਿਸ ਨੇ 4 ਸ਼ਰਾਬ ਤਸਕਰ ਕੀਤੇ ਕਾਬੂ

ਅੰਮ੍ਰਿਤਸਰ ‘ਚ ਪੁਲਿਸ ਨੇ 4 ਸ਼ਰਾਬ ਤਸਕਰ ਕੀਤੇ ਕਾਬੂ

Published on

----------- Advertisement -----------

ਅੰਮ੍ਰਿਤਸਰ ਦੇ ਰਾਮ ਬਾਗ ਇਲਾਕੇ ‘ਚ ਸ਼ੱਕ ਦੇ ਆਧਾਰ ‘ਤੇ ਛਾਪੇਮਾਰੀ ਕਰਨ ਗਈ ਐਕਸਾਈਜ਼ ਟੀਮ ‘ਤੇ ਹਮਲਾ ਕਰਨ ਵਾਲੇ 4 ਸ਼ਰਾਬ ਤਸਕਰਾਂ ਨੂੰ ਪੁਲਸ ਨੇ ਕਾਬੂ ਕੀਤਾ ਹੈ। ਇਨ੍ਹਾਂ ਦੋਸ਼ੀਆਂ ਨੇ ਐਕਸਾਈਜ਼ ਇੰਸਪੈਕਟਰ ਰਵਿੰਦਰ ਸਿੰਘ ਬਾਜਵਾ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਉਨ੍ਹਾਂ ਦੀ ਭਾਲ ਕਰ ਰਹੀ ਸੀ।

ਮਿਲੀ ਜਾਣਕਾਰੀ ਅਨੁਸਾਰ ਬੀਤੀ 19 ਮਈ ਨੂੰ ਜਦੋਂ ਏ.ਐਸ.ਆਈ ਪਲਵਿੰਦਰ ਸਿੰਘ ਏ ਡਵੀਜ਼ਨ ਪੁਲਿਸ ਮੁਲਾਜ਼ਮਾਂ ਦੇ ਨਾਲ ਗਸ਼ਤ ਲਈ ਰਾਮਬਾਗ ਚੌਂਕ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਘਾਸ ਮੰਡੀ ਚੌਂਕ ਤੋਂ ਥੋੜੀ ਅੱਗੇ ਗਲੀ ਵਿੱਚ ਲੜਾਈ ਹੋ ਰਹੀ ਹੈ। ਜਿਸ ’ਤੇ ਏਐਸਆਈ ਪਲਵਿੰਦਰ ਸਿੰਘ ਮੌਕੇ ’ਤੇ ਪੁੱਜੇ। ਮੌਕੇ ‘ਤੇ ਪਹੁੰਚ ਕੇ ਪਤਾ ਲੱਗਾ ਕਿ ਆਬਕਾਰੀ ਸਟਾਫ਼-1 ਦੇ ਇੰਸਪੈਕਟਰ ਰਵਿੰਦਰ ਸਿੰਘ ਬਾਜਵਾ ਦੀ ਟੀਮ ‘ਤੇ ਕੁਝ ਸ਼ਰਾਬ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ ਸੀ |

ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪ੍ਰਾਈਵੇਟ ਗੱਡੀ ਦੇ ਡਰਾਈਵਰ ਅਰਸਦੀਪ ਸਿੰਘ ਪੁੱਤਰ ਦਲਜੀਤ ਸਿੰਘ ਦੇ ਨਾਲ ਸੀ। ਉਹ ਹੁਸੈਨਪੁਰਾ ਚੌਕ ਤੋਂ ਘਾਸ ਮੰਡੀ ਚੌਕ, ਅੰਮ੍ਰਿਤਸਰ ਵੱਲ ਆ ਰਿਹਾ ਸੀ, ਜਦੋਂ ਉਹ ਭਾਰਤੀ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਗਲੀ ਕੋਲ ਪੁੱਜਾ ਤਾਂ ਇਕ ਸਫੇਦ ਰੰਗ ਦੀ ਕਾਰ ਨੰਬਰ ਪੀਬੀਓ-2 ਸੀਬੀ 2226 ਸ਼ੱਕੀ ਹਾਲਤ ’ਚ ਖੜ੍ਹੀ ਸੀ। ਜਦੋਂ ਉਨ੍ਹਾਂ ਨੇ ਸ਼ੱਕ ਦੇ ਆਧਾਰ ‘ਤੇ ਉਸ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਰੋਹਿਤ ਕੁਮਾਰ, ਪੰਨੀ, ਵਾਸੂ, ਸਾਹਿਲ, ਅੰਕਾਸ, ਹੀਰਾ, ਅਕਾਸ, ਚੇਤਨ, ਦਮਨ ਕੁਮਾਰ, ਘੱਗੂ, ਭੋਲਾ ਭਈਆ, ਸ਼ਿਵਾ, ਭੱਲਾ ਉਰਫ਼ ਟੱਲੀ ਅਤੇ 4-5 ਅਣਪਛਾਤੇ ਵਿਅਕਤੀਆਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਉਸ ਨੂੰ ਲਾਠੀਆਂ ਨਾਲ -ਉਨ੍ਹਾਂ ਨੇ ਡੰਡਿਆਂ ਅਤੇ ਤੌੜੀਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਉਹ ਲੋਕ ਪਹਿਲਾਂ ਹੀ ਹੱਥਾਂ ਵਿੱਚ ਇੱਟਾਂ ਅਤੇ ਹੋਰ ਤੇਜ਼ਧਾਰ ਹਥਿਆਰ ਲੈ ਕੇ ਖੜ੍ਹੇ ਸਨ। ਜਿਵੇਂ ਹੀ ਉਹ ਆਪਣੀ ਕਾਰ ਤੋਂ ਹੇਠਾਂ ਉਤਰਿਆ ਤਾਂ ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਪੁਲੀਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਵਿਚ ਨਾਮਜ਼ਦ ਆਸੂ ਭੱਲਾ ਪੁੱਤਰ ਰਾਜ ਕਮਰ, ਸਾਜਨ ਉਰਫ ਪੰਨੀ ਪੁੱਤਰ ਪ੍ਰਕਾਸ਼ ਚੰਦਰ, ਵਾਸੂ ਪੁੱਤਰ ਪਵਨ ਕੁਮਾਰ, ਸਾਜਨ ਉਰਫ ਤੇਰੀ ਪੁੱਤਰ ਨਵਿੰਦਰ ਵਾਸੀਆਨ ਕੋਠੀ ਸਮਝੀ ਮੱਲ ਹੁਸੈਨਪੁਰਾ ਚੌਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਲੰਬੇ ਸਮੇਂ ਤੋਂ ਇਨ੍ਹਾਂ ਸ਼ਰਾਬ ਤਸਕਰਾਂ ਦੀ ਭਾਲ ਕਰ ਰਹੀ ਸੀ। ਫਿਲਹਾਲ ਪੁਲਸ ਇਸ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...