September 6, 2026, 3:08 am
----------- Advertisement -----------
HomeNewsLatest News'ਖੇਡਾਂ ਵਤਨ ਪੰਜਾਬ ਦੀਆਂ 2024' ਅਧੀਨ ਬਲਾਕ ਪੱਧਰੀ ਖੇਡਾਂ ਫ਼ਰੀਦਕੋਟ ਦੇ ਵੱਖ-ਵੱਖ...

‘ਖੇਡਾਂ ਵਤਨ ਪੰਜਾਬ ਦੀਆਂ 2024’ ਅਧੀਨ ਬਲਾਕ ਪੱਧਰੀ ਖੇਡਾਂ ਫ਼ਰੀਦਕੋਟ ਦੇ ਵੱਖ-ਵੱਖ ਬਲਾਕਾਂ ‘ਚ ਸ਼ੁਰੂ

Published on

----------- Advertisement -----------

ਫਰੀਦਕੋਟ 31 ਅਗਸਤ 2024: ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਫ਼ਰੀਦਕੋਟ ਦੇ ਵੱਖ-ਵੱਖ ਬਲਾਕਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸ਼ੁਰੂ ਹੋ ਗਈਆਂ। ਬਲਾਕ ਫ਼ਰੀਦਕੋਟ ਵਿਖੇ ਸ਼ੁਰੂ ਹੋਈਆਂ ਇਨ੍ਹਾਂ ਖੇਡਾਂ ਵਿੱਚ ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਫਰੀਦਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਡਾ. ਵਰੁਨ ਕੁਮਾਰ ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ, ਅਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਤੇ ਰਮਨਦੀਪ ਸਿੰਘ ਮੂਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਐਮ.ਐਲ.ਏ. ਫਰੀਦਕੋਟ ਨੇ ਸਮੂਹ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਇੱਕ ਚੰਗਾ ਉਪਰਾਲਾ ਹੈ ਜਿਸ ਨਾਲ ਖਿਡਾਰੀ ਨਸ਼ਿਆ ਤੋਂ ਪਰ੍ਹੇ ਰਹਿ ਕੇ ਇੱਕ ਚੰਗਾ ਸਮਾਜ ਸਿਰਜ ਸਕਦੇ ਹਨ। ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਖੇਡਾਂ-2024 ਅਧੀਨ ਫਰੀਦਕੋਟ ਦੇ ਸਮੂਹ ਬਲਾਕਾਂ ਵਿੱਚ ਇਹ ਖੇਡਾਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਵਾਲੀਬਾਲ (ਸ਼ੂਟਿੰਗ ਅਤੇ ਸ਼ਮੈਸ਼ਿੰਗ), ਕਬੱਡੀ (ਸਰਕਲ ਅਤੇ ਨੈਸ਼ਨਲ), ਖੋਹ-ਖੋਹ ਅਤੇ ਫੁੱਟਬਾਲ ਦੇ ਖੇਡ ਮੁਕਾਬਲੇ ਕਰਵਾਏ ਜਾ ਰਹ ਹਨ ਜੋ ਮਿਤੀ 02-09-2024 ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡਾਂ ਵੱਖ-ਵੱਖ 9 ਉਮਰ ਵਰਗਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਫਰੀਦਕੋਟ ਦੇ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਬਲਾਕ ਫ਼ਰੀਦਕੋਟ ਦੀਆਂ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਸਰਕਾਰੀ ਬਲਬੀਰ ਸੀਨੀ. ਸਕੈਂ. ਸਕੂਲ ਫਰੀਦਕੋਟ ਵਿਖੇ ਕਰਵਾਈਆਂ ਜਾ ਰਹੀਆਂ ਹਨ।

ਇਸੇ ਤਰ੍ਹਾ ਬਲਾਕ ਜੈਤੋ ਦੀਆਂ ਬਲਾਕ ਪੱਧਰੀ ਖੇਡਾਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸਕੈਂ. ਸਕੂਲ ਜੈਤੋ ਵਿਖੇ ਸ਼ੁਰੂ ਹੋਈਆਂ। ਇਨ੍ਹਾਂ ਖੇਡਾਂ ਵਿੱਚ ਸ. ਅਮੋਲਕ ਸਿੰਘ ਐਮ.ਐਲ.ਏ. ਜੈਤੋ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਇਨ੍ਹਾਂ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ ਸਮੂਹ ਖਿਡਾਰੀਆਂ ਨੂੰ ਦੁਪਹਿਰ ਦਾ ਖਾਣਾ ਅਤੇ ਰਿਫਰੈਸ਼ਮੈਂਟ ਵਿਭਾਗ ਵੱਲੋਂ ਦਿੱਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...