June 27, 2026, 4:34 pm
----------- Advertisement -----------
HomeNewsBreaking Newsਹਰਿਆਣਾ 'ਚ ਚੋਣਾਂ ਦੀ ਤਰੀਕ ਬਦਲੀ,ਜਾਣੋ ਤੈਅ ਕੀਤੀ ਚੋਣਾਂ ਦੀ ਨਵੀਂ ਤਰੀਕ

ਹਰਿਆਣਾ ‘ਚ ਚੋਣਾਂ ਦੀ ਤਰੀਕ ਬਦਲੀ,ਜਾਣੋ ਤੈਅ ਕੀਤੀ ਚੋਣਾਂ ਦੀ ਨਵੀਂ ਤਰੀਕ

Published on

----------- Advertisement -----------

ਚੋਣ ਕਮਿਸ਼ਨ ਨੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇੱਥੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਪਹਿਲਾਂ ਵੋਟਾਂ ਦੀ ਤਰੀਕ 1 ਅਕਤੂਬਰ ਰੱਖੀ ਗਈ ਸੀ ਅਤੇ ਵੋਟਾਂ ਦੀ ਗਿਣਤੀ 4 ਅਕਤੂਬਰ ਰੱਖੀ ਗਈ ਸੀ।

ਭਾਜਪਾ ਨੇ ਸਭ ਤੋਂ ਪਹਿਲਾਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਉਠਾਈ ਸੀ। ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਵੋਟਿੰਗ ਦੌਰਾਨ ਬਿਸ਼ਨੋਈ ਭਾਈਚਾਰੇ ਦੇ ਹਫਤੇ ਦੀਆਂ ਛੁੱਟੀਆਂ ਅਤੇ ਪ੍ਰੋਗਰਾਮਾਂ ਦਾ ਹਵਾਲਾ ਦਿੱਤਾ ਸੀ। ਇਸ ਤੋਂ ਬਾਅਦ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਵੀ ਚੋਣਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ।

ਦੱਸ ਦਈਏ ਇਸ ਸਬੰਧੀ ਚੋਣ ਕਮਿਸ਼ਨ ਨੇ ਮੀਟਿੰਗ ਵੀ ਕੀਤੀ ਸੀ। ਉਸ ਸਮੇਂ ਇਸ ਸਬੰਧੀ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ। ਹਾਲਾਂਕਿ ਚੋਣ ਦੀ ਤਰੀਕ ‘ਚ ਬਦਲਾਅ ਦਾ ਐਲਾਨ ਸ਼ਨੀਵਾਰ ਸ਼ਾਮ ਨੂੰ ਕੀਤਾ ਗਿਆ।

ਚੋਣ ਦੀ ਤਰੀਕ ਵਧਾਉਣ ‘ਤੇ ਕਮਿਸ਼ਨ ਨੇ ਕਿਹਾ, ‘ਰਾਸ਼ਟਰੀ ਅਤੇ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਅਖਿਲ ਭਾਰਤੀ ਬਿਸ਼ਨੋਈ ਮਹਾਸਭਾ ਨੇ ਇਸ ਦੀ ਮੰਗ ਕੀਤੀ ਸੀ। ਜਿਸ ਵਿੱਚ ਦੱਸਿਆ ਗਿਆ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਬਿਸ਼ਨੋਈ ਸਮਾਜ ਦੇ ਲੋਕ ਹਰਿਆਣਾ ਤੋਂ ਰਾਜਸਥਾਨ ਵਿੱਚ ਅਸੋਜ ਅਮਾਵਸਿਆ ਦੇ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਜਾਂਦੇ ਹਨ। ਇਸ ਕਾਰਨ ਵੱਡੀ ਗਿਣਤੀ ‘ਚ ਲੋਕ ਵੋਟ ਨਹੀਂ ਪਾ ਸਕਣਗੇ, ਜਿਸ ਕਾਰਨ ਵੋਟ ਫੀਸਦੀ ਵੀ ਘੱਟ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...