November 13, 2026, 9:24 am
----------- Advertisement -----------
HomeNewsBreaking Newsਵਿਆਹ ਤੋਂ ਇਕ ਸਾਲ ਬਾਅਦ ਨੌਜਵਾਨ ਨੇ ਲਿਆ ਫਾਹਾ: ਮਰਨ ਤੋਂ ਪਹਿਲਾਂ...

ਵਿਆਹ ਤੋਂ ਇਕ ਸਾਲ ਬਾਅਦ ਨੌਜਵਾਨ ਨੇ ਲਿਆ ਫਾਹਾ: ਮਰਨ ਤੋਂ ਪਹਿਲਾਂ ਆਪਣੀ ਭੈਣ ਨੂੰ ਫੋਨ ਕਰਕੇ ਕਿਹਾ- ਲਵ ਮੈਰਿਜ ਕਰਕੇ ਕੀਤੀ ਗਲਤੀ

Published on

----------- Advertisement -----------

ਲੁਧਿਆਣਾ, 1 ਸਤੰਬਰ 2024 – ਲੁਧਿਆਣਾ ‘ਚ ਸ਼ਨੀਵਾਰ ਰਾਤ 21 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਵੱਡੀ ਭੈਣ ਨੇ ਆਪਣੇ ਭਰਾ ਨੂੰ ਲਟਕਦੇ ਦੇਖਿਆ ਤਾਂ ਉਸ ਨੇ ਤੁਰੰਤ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ। ਮਨੀ ਦੀਆਂ 3 ਭੈਣਾਂ ਅਤੇ 2 ਭਰਾ ਹਨ। ਉਹ ਸਭ ਤੋਂ ਛੋਟਾ ਸੀ। ਮਨੀ ਦੀ ਇੱਕ ਸਾਲ ਪਹਿਲਾਂ ਲਵ ਮੈਰਿਜ ਹੋਈ ਸੀ। ਉਸ ਦੀ ਪਤਨੀ ਦਾ ਕਿਸੇ ਹੋਰ ਨਾਲ ਅਫੇਅਰ ਸੀ। ਇਸ ਕਾਰਨ ਦੋਵਾਂ ਵਿਚਾਲੇ ਝਗੜਾ ਰਹਿੰਦਾ ਸੀ। ਪਤਨੀ ਬੀਤੇ ਦਿਨ ਉਸ ਨੂੰ ਛੱਡ ਕੇ ਦੂਜੇ ਨੌਜਵਾਨ ਨਾਲ ਭੱਜ ਗਈ। ਮਰਨ ਤੋਂ ਪਹਿਲਾਂ ਮਨੀ ਨੇ ਆਪਣੀ ਵੱਡੀ ਭੈਣ ਨੂੰ ਫੋਨ ਕਰਕੇ ਕਿਹਾ ਕਿ – ਮੈਂ ਲਵ ਮੈਰਿਜ ਕਰਵਾ ਕੇ ਗਲਤੀ ਕੀਤੀ ਹੈ। ਦੋਸ਼ੀ ਔਰਤ ਦੀ ਪਛਾਣ ਸ਼ਾਈਨ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਮ੍ਰਿਤਕ ਮਨੀ ਦੀ ਭਰਜਾਈ ਬਰਖਾ ਨੇ ਦੱਸਿਆ ਕਿ ਮਨੀ ਇੱਕ ਸੈਲੂਨ ਵਿੱਚ ਕੰਮ ਕਰਦਾ ਸੀ। ਉਹ ਸ਼ੇਰਪੁਰ ਰਹਿੰਦਾ ਸੀ। ਉਸ ਦੀ ਇੱਕ ਲੜਕੀ ਨਾਲ ਜਾਣ-ਪਛਾਣ ਹੋ ਗਈ ਅਤੇ ਕੁਝ ਹੀ ਦਿਨਾਂ ਵਿੱਚ ਮਨੀ ਨੂੰ ਉਸ ਲੜਕੀ ਨਾਲ ਪਿਆਰ ਹੋ ਗਿਆ। ਕਰੀਬ ਇੱਕ ਸਾਲ ਪਹਿਲਾਂ ਉਸ ਨੇ ਆਪਣੇ ਪਰਿਵਾਰ ਦੇ ਖ਼ਿਲਾਫ਼ ਜਾ ਕੇ ਮੁਸਲਿਮ ਭਾਈਚਾਰੇ ਦੀ ਲੜਕੀ ਨਾਲ ਵਿਆਹ ਕਰਵਾ ਲਿਆ ਸੀ।

ਮ੍ਰਿਤਕ ਮਨੀ ਦੀ ਭੈਣ ਪ੍ਰੀਤੀ ਨੇ ਦੱਸਿਆ ਕਿ 2 ਦਿਨ ਪਹਿਲਾਂ ਉਸ ਦੇ ਭਰਾ ਦਾ ਆਪਣੀ ਪਤਨੀ ਸ਼ਾਈਨ ਨਾਲ ਝਗੜਾ ਹੋਇਆ ਸੀ। ਉਸ ਦੇ ਭਰਾ ਨੇ ਸ਼ਾਇਨ ਨੂੰ ਜਮਾਲਪੁਰ ਰੋਡ ‘ਤੇ ਇਕ ਹੋਰ ਨੌਜਵਾਨ ਨਾਲ ਦੇਖਿਆ ਸੀ। ਪਰਿਵਾਰਕ ਮੈਂਬਰਾਂ ਨੇ ਉਸ ਦੀ ਪਤਨੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸ਼ਨੀਵਾਰ ਦੁਪਹਿਰ ਕਰੀਬ 4.30 ਵਜੇ ਇਕ ਹੋਰ ਨੌਜਵਾਨ ਨਾਲ ਭੱਜ ਗਈ।

ਇਸ ਤੋਂ ਬਾਅਦ ਪ੍ਰੇਸ਼ਾਨ ਮਨੀ ਨੇ ਆਪਣੇ ਸਾਰੇ ਰਿਸ਼ਤੇਦਾਰਾਂ ਵਿਚ ਪਤਨੀ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਉਸ ਨੇ ਇਸ ਦੀ ਸੂਚਨਾ ਆਪਣੀ ਭੈਣ ਅਤੇ ਰਿਸ਼ਤੇਦਾਰਾਂ ਨੂੰ ਦਿੱਤੀ। ਇਸ ਤੋਂ ਬਾਅਦ ਮਨੀ ਨੇ ਆਪਣੇ ਕਮਰੇ ‘ਚ ਜਾ ਕੇ ਆਪਣੇ ਦੁਪੱਟੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਮੋਤੀ ਨਗਰ ਦੇ ਏਐਸਆਈ ਅਜਮੇਰ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਪੁਲੀਸ ਨੇ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...