November 13, 2026, 9:25 am
----------- Advertisement -----------
HomeNewsBreaking News'ਆਪ' ਵਿਧਾਇਕ ਨੇ ਲੁਧਿਆਣਾ ਦੇ ਬੁੱਢੇ ਨਾਲੇ ਦਾ ਕਿਸ਼ਤੀ 'ਚ ਬੈਠ ਕੇ...

‘ਆਪ’ ਵਿਧਾਇਕ ਨੇ ਲੁਧਿਆਣਾ ਦੇ ਬੁੱਢੇ ਨਾਲੇ ਦਾ ਕਿਸ਼ਤੀ ‘ਚ ਬੈਠ ਕੇ ਕੀਤਾ ਮੁਆਇਨਾ

Published on

----------- Advertisement -----------

ਲੁਧਿਆਣਾ, 1 ਸਤੰਬਰ 2024 – ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੂਜੀ ਵਾਰ ਸੁਰਖੀਆਂ ਵਿੱਚ ਆਏ ਹਨ। ਸ਼ਨੀਵਾਰ ਦੇਰ ਸ਼ਾਮ ਗੋਗੀ ਸ਼ਹਿਰ ਦੇ ਵਿਚਕਾਰੋਂ ਲੰਘਦੇ ਬੁੱਢੇ ਨਾਲੇ ਵਿੱਚ ਕਿਸ਼ਤੀ ਲੈ ਕੇ ਨਾਲੇ ਵਿੱਚ ਫੈਲੀ ਗੰਦਗੀ ਅਤੇ ਇਸ ਦੇ ਵਹਾਅ ਦਾ ਜਾਇਜ਼ਾ ਲਿਆ। ਇਸ ਦੌਰਾਨ ਗੋਗੀ ਨੇ ਜਿੱਥੇ ਸਰਕਾਰ ਨੂੰ ਕੋਸਿਆ, ਉੱਥੇ ਹੀ ਉਸ ਨੇ ਅਫਸਰਾਂ ਖਿਲਾਫ ਵੀ ਗੁੱਸਾ ਕੱਢਿਆ। ਉਨ੍ਹਾਂ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਸਾਰਾ ਮਾਮਲਾ ਵਿਧਾਨ ਸਭਾ ਸੈਸ਼ਨ ਵਿੱਚ ਉਠਾਇਆ ਜਾਵੇਗਾ।

ਵਿਧਾਇਕ ਗੁਰਪ੍ਰੀਤ ਗੋਗੀ ਸ਼ਨੀਵਾਰ ਸ਼ਾਮ ਨੂੰ ਬੁੱਢੇ ਨਾਲੇ ਦੇ ਵਿਚਕਾਰ ਕਿਸ਼ਤੀ ਲੈ ਕੇ ਨਿਕਲੇ। ਕਿਸ਼ਤੀ ਵਿੱਚ ਬੈਠ ਕੇ ਉਸ ਨੇ ਨਾਲੇ ਦਾ ਮੁਆਇਨਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਹਰ ਵਾਰ ਸਰਕਾਰ ਵੱਲੋਂ ਇਸ ਡਰੇਨ ਦੀ ਸਫ਼ਾਈ ਲਈ ਸਮੇਂ-ਸਮੇਂ ‘ਤੇ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਜਾਂਦੇ ਹਨ, ਪਰ ਸਫ਼ਾਈ ਦਾ ਕੋਈ ਥਹੁ-ਪਤਾ ਨਹੀਂ ਲੱਗ ਰਿਹਾ, ਜਿਸ ਦਾ ਨਤੀਜਾ ਲੁਧਿਆਣਾ ਵਾਲੇ ਭੁਗਤ ਰਹੇ ਹਨ।

ਸਰਕਾਰ ਅਤੇ ਅਫਸਰਾਂ ‘ਤੇ ਸਵਾਲੀਆ ਨਿਸ਼ਾਨ ਉਠਾਉਂਦੇ ਹੋਏ ਗੋਗੀ ਨੇ ਕਿਹਾ ਕਿ ਇਸ ਬੁੱਢੇ ਨਾਲੇ ‘ਚੋਂ ਫੈਲੀ ਗੰਦਗੀ ਅਤੇ ਬਦਬੂ ਕਾਰਨ ਆਸ-ਪਾਸ ਦੇ ਘਰਾਂ ‘ਚ ਰਹਿਣ ਵਾਲੇ ਲੋਕ ਕੈਂਸਰ ਵਰਗੀ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਪੁੱਛਿਆ ਕਿ ਇਸ ਦਾ ਜ਼ਿੰਮੇਵਾਰ ਕੌਣ ਹੈ ?

ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੀ ਸਫ਼ਾਈ ਨਾ ਕਰਵਾਉਣ ਲਈ ਸੀਵਰੇਜ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਜ਼ਿੰਮੇਵਾਰ ਹਨ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਣਗੇ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਵਿਧਾਇਕ ਗੋਗੀ ਨੇ ਖੁਦ ਗੰਦੇ ਨਾਲੇ ਕੋਲ ਆਪਣੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ‘ਤੇ ਰੱਖੇ ਨੀਂਹ ਪੱਥਰ ਨੂੰ ਤੋੜ ਦਿੱਤਾ ਸੀ। ਗੋਗੀ ਨੇ ਕਿਹਾ ਕਿ ਸਾਡੀ ਸਰਕਾਰ ਸਿਰਫ ਨੀਂਹ ਪੱਥਰ ਰੱਖਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਕੰਮ ਕਰਵਾਉਣ ‘ਤੇ ਧਿਆਨ ਦੇ ਰਹੀ ਹੈ। ਪਰ ਕੁਝ ਅਧਿਕਾਰੀ ਆਪਣੇ ਕੰਮ ਵਿੱਚ ਲਾਪਰਵਾਹੀ ਵਰਤ ਰਹੇ ਹਨ। ਉਨ੍ਹਾਂ ਅਜਿਹੇ ਅਫਸਰਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸਾਰਿਆਂ ਖਿਲਾਫ ਕਾਰਵਾਈ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...