September 20, 2026, 10:16 am
----------- Advertisement -----------
HomeNewsBreaking Newsਪੈਰਿਸ ਪੈਰਾਲੰਪਿਕਸ: ਨਿਸ਼ਾਦ ਕੁਮਾਰ ਨੇ ਹਾਈ ਜੰਪ ਚ ਚਾਂਦੀ ਦਾ ਤੇ ਪ੍ਰੀਤੀ ਪਾਲ...

ਪੈਰਿਸ ਪੈਰਾਲੰਪਿਕਸ: ਨਿਸ਼ਾਦ ਕੁਮਾਰ ਨੇ ਹਾਈ ਜੰਪ ਚ ਚਾਂਦੀ ਦਾ ਤੇ ਪ੍ਰੀਤੀ ਪਾਲ ਨੇ 200 ਮੀਟਰ ਦੌੜ ਚ ਕਾਂਸੀ ਦਾ ਤਗ਼ਮਾ ਜਿੱਤਿਆ

Published on

----------- Advertisement -----------

ਪੈਰਿਸ ਪੈਰਾਲੰਪਿਕ ਦੇ ਚੌਥੇ ਦਿਨ ਦੇਰ ਰਾਤ ਭਾਰਤ ਨੇ 2 ਤਗਮੇ ਜਿੱਤੇ। ਰਾਤ 1 ਵਜੇ ਉੱਚੀ ਛਾਲ ਮੁਕਾਬਲੇ ਵਿੱਚ ਨਿਸ਼ਾਦ ਕੁਮਾਰ ਨੇ ਭਾਰਤ ਲਈ ਚਾਂਦੀ ਦਾ ਤਗ਼ਮਾ ਜਿੱਤਿਆ। ਉਹ 2.04 ਮੀਟਰ ਦੀ ਸੀਜ਼ਨ ਦੀ ਸਰਵੋਤਮ ਛਾਲ ਨਾਲ ਦੂਜੇ ਸਥਾਨ ‘ਤੇ ਰਿਹਾ। ਉਸ ਤੋਂ ਪਹਿਲਾਂ ਪ੍ਰੀਤੀ ਪਾਲ ਨੇ ਔਰਤਾਂ ਦੀ 200 ਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ।

ਬੀਤੇ ਐਤਵਾਰ ਨੂੰ ਭਾਰਤ ਵੱਲੋਂ ਸੁਹਾਸ ਯਤੀਰਾਜ ਅਤੇ ਨਿਤੇਸ਼ ਕੁਮਾਰ ਨੇ ਬੈਡਮਿੰਟਨ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਫਾਈਨਲ ਵਿੱਚ ਥਾਂ ਬਣਾਈ। ਜਦੋਂ ਕਿ ਮਹਿਲਾ ਵਿਅਕਤੀਗਤ ਵਿੱਚ ਮਨੀਸ਼ਾ ਰਾਮਦਾਸ ਅਤੇ ਨਿਤਿਆ ਸ਼੍ਰੀਸਿਵਨ ਨੇ ਸੈਮੀਫਾਈਨਲ ਵਿੱਚ ਥਾਂ ਬਣਾਈ। ਰਾਕੇਸ਼ ਕੁਮਾਰ ਕੰਪਾਊਂਡ ਤੀਰਅੰਦਾਜ਼ੀ ਵਿੱਚ ਕਾਂਸੀ ਦੇ ਤਗ਼ਮੇ ਦਾ ਮੈਚ ਹਾਰ ਗਿਆ। ਉਨ੍ਹਾਂ ਤੋਂ ਪਹਿਲਾਂ ਅਵਨੀ ਲੇਖਾਰਾ ਅਤੇ ਸਿਧਾਰਥ ਬਾਬੂ 10 ਮੀਟਰ ਮਿਕਸਡ ਏਅਰ ਰਾਈਫਲ ਵਿੱਚ ਕੁਆਲੀਫਿਕੇਸ਼ਨ ਰਾਊਂਡ ਤੋਂ ਬਾਹਰ ਹੋ ਗਏ।


ਦੱਸ ਦਈਏ ਕਿ ਪੈਰਿਸ ਪੈਰਾਲੰਪਿਕ ‘ਚ ਭਾਰਤ ਨੂੰ ਹੁਣ ਤੱਕ 7 ਮੈਡਲ ਮਿਲ ਚੁੱਕੇ ਹਨ ਨਿਸ਼ਾਦ ਕੁਮਾਰ ਨੇ ਪੁਰਸ਼ਾਂ ਦੀ ਉੱਚੀ ਛਾਲ ਦੇ ਟੀ-47 ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਦੇ ਨਾਲ ਹੀ ਪ੍ਰੀਤੀ ਪਾਲ ਨੇ 200 ਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਛੇਵਾਂ ਤਗ਼ਮਾ ਹਾਸਲ ਕੀਤਾ। ਉਸ ਨੇ 100 ਮੀਟਰ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਸੀ।

ਭਾਰਤ ਨੇ ਹੁਣ ਤੱਕ 7 ਤਗਮੇ ਜਿੱਤੇ ਹਨ। ਸ਼ੂਟਿੰਗ ‘ਚ 4 ਮੈਡਲ ਹਾਸਲ ਕੀਤੇ, ਅਵਨੀ ਲੇਖਰਾ ਨੇ ਸੋਨ ਤਮਗਾ ਜਿੱਤਿਆ। ਮਨੀਸ਼ ਨਰਵਾਲ ਨੇ ਚਾਂਦੀ ਦਾ ਤਗ਼ਮਾ ਜਿੱਤਿਆ, ਜਦਕਿ ਮੋਨਾ ਅਗਰਵਾਲ ਅਤੇ ਰੁਬੀਨਾ ਫਰਾਂਸਿਸ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...