November 14, 2026, 9:21 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਰਾਜ ਚੋਣ ਕਮੇਟੀ ਦੀ ਸੂਚੀ 'ਤੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਰਾਜ ਚੋਣ ਕਮੇਟੀ ਦੀ ਸੂਚੀ ‘ਤੇ ਇਤਰਾਜ਼ ਜਤਾਇਆ, ਜਾਣੋ ਕਿਉਂ

Published on

----------- Advertisement -----------

ਹਰਿਆਣਾ ਭਾਜਪਾ ਦੀਆਂ ਟਿਕਟਾਂ ਵਿੱਚ ਦੇਰੀ ਦਾ ਕਾਰਨ ਸਾਹਮਣੇ ਆਇਆ ਹੈ। ਵੀਰਵਾਰ ਰਾਤ ਨੂੰ ਦਿੱਲੀ ਵਿੱਚ ਹੋਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਰਾਜ ਚੋਣ ਕਮੇਟੀ (ਐਸਈਸੀ) ਦੀ ਸੂਚੀ ਉੱਤੇ ਇਤਰਾਜ਼ ਜਤਾਇਆ ਸੀ। ਪੀਐਮ ਨੇ ਹਰਿਆਣਾ ਭਾਜਪਾ ਦੀ ਪਹਿਲੀ ਸੂਚੀ ਵਿੱਚ ਵੱਡੇ ਚਿਹਰਿਆਂ ਦੇ ਨਾਵਾਂ ਦੀ ਅਣਹੋਂਦ ‘ਤੇ ਨਾਰਾਜ਼ਗੀ ਜ਼ਾਹਰ ਕੀਤੀ।

ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਪਹਿਲੀ ਸੂਚੀ ਵਿੱਚ ਵੱਡੇ ਚਿਹਰਿਆਂ ਦੀ ਅਣਹੋਂਦ ਕਾਰਨ ਲੋਕਾਂ ਵਿੱਚ ਇਹ ਸੁਨੇਹਾ ਜਾਵੇਗਾ ਕਿ ਭਾਜਪਾ ਦੇ ਦਿੱਗਜ ਆਗੂ ਚੋਣ ਮੈਦਾਨ ਵਿੱਚੋਂ ਬਾਹਰ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਮੀਟਿੰਗ ਵਿੱਚ ਸੂਬਾਈ ਆਗੂਆਂ ਨੂੰ ਛੋਟੀ ਸੂਚੀ ਦੀ ਬਜਾਏ ਜੰਬੋ ਲਿਸਟ ਜਾਰੀ ਕਰਨ ਦੀ ਸਲਾਹ ਦਿੱਤੀ ਸੀ। ਜਿਸ ਤੋਂ ਬਾਅਦ ਸੂਚੀ ਨੂੰ ਰੋਕ ਦਿੱਤਾ ਗਿਆ। ਹੁਣ ਭਾਜਪਾ ਦੀ ਪਹਿਲੀ ਸੂਚੀ ਜੰਬੋ ਹੋਣ ਦੀ ਸੰਭਾਵਨਾ ਹੈ। ਇਹ ਸੂਚੀ ਅੱਜ ਹੀ ਆ ਸਕਦੀ ਹੈ। ਪਾਰਟੀ ਦੇ ਵੱਡੇ ਚਿਹਰਿਆਂ ਸਮੇਤ 35 ਤੋਂ 40 ਨਾਂ ਸਾਹਮਣੇ ਆ ਸਕਦੇ ਹਨ।

ਇਸਤੋਂ ਇਲਾਵਾ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਬਾਗੀ ਵਿਧਾਇਕ ਦੇਵੇਂਦਰ ਬਬਲੀ ਅਤੇ ਜੇਲ੍ਹ ਸੁਪਰਡੈਂਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸੁਨੀਲ ਸਾਂਗਵਾਨ ਅੱਜ ਸਵੇਰੇ 11.30 ਵਜੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੋਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਗੇ। ਬਬਲੀ ਨੇ ਐਤਵਾਰ ਰਾਤ ਜੇਜੇਪੀ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀ ਚਰਚਾ ਸੀ ਪਰ ਕਾਂਗਰਸ ਇੰਚਾਰਜ ਦੀਪਕ ਬਾਬਰੀਆ ਨੇ ਕਿਹਾ ਸੀ ਕਿ ਦੇਵੇਂਦਰ ਬਬਲੀ ਉਨ੍ਹਾਂ ਨੂੰ ਮਿਲੇ ਸਨ, ਪਰ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...