September 5, 2026, 12:18 am
----------- Advertisement -----------
HomeNewsLatest NewsParis Paralympic 2024: Yogesh Kathuniya ਨੇ ਡਿਸਕਸ ਥਰੋਅ ਵਿੱਚ ਜਿੱਤਿਆ ਚਾਂਦੀ ਦਾ...

Paris Paralympic 2024: Yogesh Kathuniya ਨੇ ਡਿਸਕਸ ਥਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Published on

----------- Advertisement -----------

ਪੈਰਿਸ ਪੈਰਾਲੰਪਿਕ ਖੇਡਾਂ 2024 ਵਿੱਚ ਭਾਰਤੀ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਨਿਸ਼ਾਨੇਬਾਜ਼ੀ ਅਤੇ ਬੈਡਮਿੰਟਨ ਤੋਂ ਬਾਅਦ ਐਥਲੈਟਿਕਸ ਵਿੱਚ ਵੀ ਤਗਮੇ ਆ ਰਹੇ ਹਨ ਅਤੇ ਇਸੇ ਲੜੀ ਵਿੱਚ ਭਾਰਤ ਦੇ ਯੋਗੇਸ਼ ਕਥੂਨੀਆ ਨੇ ਪੁਰਸ਼ਾਂ ਦੇ ਡਿਸਕਸ ਥਰੋਅ ਐਫ-56 ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਇਸ ਨਾਲ ਭਾਰਤ ਨੇ ਪੈਰਿਸ ਪੈਰਾਲੰਪਿਕਸ ਦਾ 8ਵਾਂ ਤਮਗਾ ਜਿੱਤ ਲਿਆ ਹੈ। ਇੰਨਾ ਹੀ ਨਹੀਂ ਯੋਗੇਸ਼ ਨੇ ਲਗਾਤਾਰ ਦੂਜੀਆਂ ਪੈਰਾਲੰਪਿਕ ਖੇਡਾਂ ‘ਚ ਚਾਂਦੀ ਦਾ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਉਸ ਨੇ ਟੋਕੀਓ ਖੇਡਾਂ ਵਿੱਚ ਵੀ ਇਹੀ ਤਗ਼ਮਾ ਜਿੱਤਿਆ ਸੀ।

ਭਾਰਤ ਨੇ ਇਹ ਤਮਗਾ ਪੈਰਿਸ ਦੇ ਸਟੈਡ ਡੀ ਫਰਾਂਸ ‘ਚ ਆਯੋਜਿਤ ਪੈਰਾਲੰਪਿਕ ਦੇ ਐਥਲੈਟਿਕਸ ਈਵੈਂਟ ‘ਚ ਜਿੱਤਿਆ ਹੈ। ਯੋਗੇਸ਼ ਨੇ ਸੋਮਵਾਰ 2 ਸਤੰਬਰ ਨੂੰ ਆਯੋਜਿਤ ਐੱਫ-56 ਵਰਗ ਦੇ ਡਿਸਕਸ ਥਰੋਅ ਈਵੈਂਟ ‘ਚ 44.22 ਮੀਟਰ ਥਰੋਅ ਨਾਲ ਤਮਗਾ ਜਿੱਤਿਆ। ਖਾਸ ਗੱਲ ਇਹ ਹੈ ਕਿ ਯੋਗੇਸ਼ ਨੇ ਇਹ ਥਰੋਅ ਆਪਣੀ ਪਹਿਲੀ ਹੀ ਕੋਸ਼ਿਸ਼ ‘ਚ ਕੀਤਾ ਸੀ, ਜੋ ਉਸ ਨੂੰ ਤਮਗਾ ਜਿੱਤਣ ਲਈ ਕਾਫੀ ਸੀ। ਇਹ ਇਸ ਸੀਜ਼ਨ ਵਿੱਚ ਯੋਗੇਸ਼ ਦਾ ਸਭ ਤੋਂ ਵਧੀਆ ਥਰੋਅ ਵੀ ਸੀ। ਹਾਲਾਂਕਿ ਉਸਨੇ ਟੋਕੀਓ ਵਿੱਚ ਇਸ ਤੋਂ ਵੱਧ ਸੁੱਟਿਆ ਸੀ। ਫਿਰ ਉਸ ਨੇ 44.38 ਮੀਟਰ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ।

ਭਾਰਤ ਨੂੰ ਪੈਰਾਲੰਪਿਕ 2024 ਵਿੱਚ ਅਥਲੈਟਿਕਸ ਵਿੱਚ ਇਹ ਚੌਥਾ ਤਮਗਾ ਮਿਲਿਆ ਹੈ। ਉਸ ਤੋਂ ਪਹਿਲਾਂ ਪ੍ਰੀਤੀ ਪਾਲ ਨੇ 100 ਮੀਟਰ ਅਤੇ 200 ਮੀਟਰ ਦੇ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਨਿਸ਼ਾਦ ਕੁਮਾਰ ਨੇ ਪੁਰਸ਼ਾਂ ਦੀ ਉੱਚੀ ਛਾਲ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਨਿਸ਼ਾਦ ਨੇ ਲਗਾਤਾਰ ਦੂਜੇ ਪੈਰਾਲੰਪਿਕ ਵਿੱਚ ਵੀ ਚਾਂਦੀ ਦਾ ਤਗ਼ਮਾ ਜਿੱਤਿਆ। ਹੁਣ ਯੋਗੇਸ਼ ਨੇ ਵੀ ਆਪਣੀ ਕਾਮਯਾਬੀ ਨੂੰ ਦੁਹਰਾਇਆ ਹੈ। ਕਥੁਨੀਆ ਦੀ ਇਹ ਸਫਲਤਾ ਇਸ ਲਈ ਵੀ ਖਾਸ ਹੈ ਕਿਉਂਕਿ ਉਹ ਸਿਰਫ 9 ਸਾਲ ਦੀ ਉਮਰ ਤੋਂ ਹੀ ਆਪਣੀਆਂ ਸਰੀਰਕ ਸਮੱਸਿਆਵਾਂ ਨਾਲ ਜੂਝ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...