November 2, 2026, 11:13 pm
----------- Advertisement -----------
HomeNewsLatest Newsਅਕਾਲੀ ਦਲ ਨਾਲ ਚੋਣਾਂ ਤੋਂ ਬਾਅਦ ਕੋਈ ਗਠਜੋੜ ਨਹੀਂ : ਭਾਜਪਾ

ਅਕਾਲੀ ਦਲ ਨਾਲ ਚੋਣਾਂ ਤੋਂ ਬਾਅਦ ਕੋਈ ਗਠਜੋੜ ਨਹੀਂ : ਭਾਜਪਾ

Published on

----------- Advertisement -----------
ਨਵੀਂ ਦਿੱਲੀ : -ਭਾਜਪਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਚੋਣਾਂ ਤੋਂ ਬਾਅਦ ਕੋਈ ਗਠਜੋੜ ਨਹੀਂ ਹੋਵੇਗਾ। ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, "ਉਹ ਗਠਜੋੜ ਇੱਕ ਮਾੜਾ ਵਿਆਹ ਸੀ, ਅਕਾਲੀ ਦਲ ਨਾਲੋਂ ਵੱਖ ਹੋਣਾ ਚੰਗਾ ਸੀ।" ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਦੇ ਆਧਾਰ ਦਾ ਵਿਸਥਾਰ ਨਹੀਂ ਹੋਣ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਨੇ ਭਾਜਪਾ ਵਿੱਚੋਂ ਕਿਸੇ ਸਿੱਖ ਆਗੂ ਨੂੰ ਵੀ ਉੱਭਰਨ ਨਹੀਂ ਦਿੱਤਾ।
ਉਹ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਮੰਚ 'ਤੇ ਆਲ ਇੰਡੀਆ ਜਨਰਲ ਸਕੱਤਰ ਦੁਸ਼ਯੰਤ ਗੌਤਮ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਮੁੱਖ ਬੁਲਾਰੇ ਅਨਿਲ ਸਰੀਨ ਵੀ ਮੌਜੂਦ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ’ਤੇ ਈਡੀ ਵੱਲੋਂ ਛਾਪੇਮਾਰੀ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੋਣਾਂ ਦਾ ਮਤਲਬ ਇਹ ਨਹੀਂ ਕਿ ਕਿਸੇ ਵੀ ਗਲਤ ਕੰਮ ਦੀ ਇਜਾਜ਼ਤ ਦਿੱਤੀ ਜਾਵੇ। ਅਸੀਂ ਬਦਲੇ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...