September 6, 2026, 9:48 am
----------- Advertisement -----------
HomeNewsLatest Newsਅੰਮ੍ਰਿਤਸਰ 'ਚ ਪ੍ਰੇਗਾਬਾਲਿਨ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਲੱਗੀ ਪਾਬੰਦੀ

ਅੰਮ੍ਰਿਤਸਰ ‘ਚ ਪ੍ਰੇਗਾਬਾਲਿਨ ਦਵਾਈ ਦੀ ਖੁੱਲ੍ਹੀ ਵਿਕਰੀ ‘ਤੇ ਲੱਗੀ ਪਾਬੰਦੀ

Published on

----------- Advertisement -----------

ਅੰਮ੍ਰਿਤਸਰ- ਪ੍ਰੇਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ , ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗ੍ਰਾਮ ਅਤੇ 300 ਮਿਲੀਗ੍ਰਾਮ ਵਾਲੇ ਪ੍ਰੇਗਾਬਾਲਿਨ ਦੇ ਫਾਰਮੂਲੇ ਦੀ ਜਨਤਕ ਤੌਰ ‘ਤੇ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਇਸ ਫਾਰਮੂਲੇ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੀਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ 75 ਮਿਲੀਗ੍ਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫਾਰਮੂਲੇ ਦੇ 75 ਮਿਲੀਗ੍ਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿਕਰੀ ‘ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲੀਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗ੍ਰਾਮ ਤੱਕ ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣਗੇ। ਸਾਰੇ ਵਿਕਰੇਤਾ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...