ਸ੍ਰੀ ਮੁਕਤਸਰ ਸਾਹਿਬ, 03 ਸਤੰਬਰ: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3’ ਤਹਿਤ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋਸ਼ੌਕਤ ਨਾਲ ਸਮਾਪਤ ਹੋ ਗਏ ਹਨ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਬਲਾਕ ਗਿੱਦੜਬਾਹਾ ਵਿਖੇ ਦੂਜੇ ਦਿਨ ਉਮਰ ਵਰਗ 21-30, 31-40, 41-50, 51-60, 61-70 ਅਤੇ 70 ਉਮਰ ਵਰਗ ਤੋਂ ਵੱਧ ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਗੇਮ ਅਥਲੈਟਿਕਸ ਵਿੱਚ ਉਮਰ ਵਰਗ ਅੰ-14 ਈਵੇਂਟ ਲੰਬੀ ਛਾਲ ਵਿੱਚ ਸਵਾਸਤਿਕ ਗਾਬਾ ਨੇ ਪਹਿਲਾ ਸਥਾਨ, ਹਰਨੂਰ ਸਿੰਘ ਨੇ ਦੂਜਾ ਸਥਾਨ, ਬਵਨੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। 600 ਮੀਟਰ (ਲੜਕੇ) ਈਵੇਂਟ ਵਿੱਚ ਸੁਖਮਨ ਸਿੰਘ ਨੇ ਪਹਿਲਾ ਸਥਾਨ, ਹਰਨੂਰ ਸਿੰਘ ਨੇ ਦੂਜਾ ਅਤੇ ਖੁਸ਼ਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਸ਼ਾਟਪੁੱਟ 3 ਕਿਲੋ ਵਿੱਚ ਵਿਜੇਪ੍ਰਤਾਪ ਸਿੰਘ ਨੇ ਪਹਿਲਾ ਸਥਾਨ, ਫਰਮਾਨ ਸਿੰਘ ਨੇ ਦੂਜਾ ਸਥਾਨ ਅਤੇ ਪ੍ਰਿੰਸ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸੇ ਤਰ੍ਹਾਂ 1500 ਮੀਟਰ ਰੇਸ ਦੌਰਾਨ ਲੜਕਿਆਂ ਵਿੱਚ ਈਸ਼ੂ ਗੋਇਲ ਨੇ ਪਹਿਲਾ ਸਥਾਨ, ਗੈਵੀ ਅਰੋੜਾ ਨੇ ਦੂਜਾ ਸਥਾਨ ਅਤੇ ਸੁਖਜੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। 100 ਮੀਟਰ ਰੇਸ ਵਿੱਚ ਜਸ਼ਨਦੀਪ ਸਿੰਘ ਨੇ ਪਹਿਲਾ ਸਥਾਨ, ਹਰਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਯਸ਼ਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਵਿੱਚ ਗੁਰਜੀਤ ਸਿੰਘ ਨੇ ਪਹਿਲਾ, ਜਸ਼ਨਦੀਪ ਨੇ ਦੂਜਾ ਅਤੇ ਪ੍ਰਭਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਵਾਲੀਬਾਲ ਸਮੈਸ਼ਿੰਗ ਅੰ-14 ਅਤੇ ਅੰ-17 ਗਰਲਜ ਵਿੱਚ ਮਾਲਵਾ ਸਕੂਲ ਗਿੱਦੜਬਾਹਾ ਦੀ ਟੀਮ ਨੇ ਪਹਿਲਾ ਸਥਾਨ, ਅੰ-14 ਵਾਲੀਬਾਲ ਸਮੈਸ਼ਿੰਗ ਲੜਕਿਆਂ ਵਿੱਚ ਮਾਲਵਾ ਸਕੂਲ ਗਿੱਦੜਬਾਹਾ ਨੇ ਪਹਿਲਾ ਸਥਾਨ ਅਤੇ ਅੰ-17 ਲੜਕਿਆਂ ਵਿੱਚ ਜੀ.ਐਸ.ਐਸ. ਗੁਰੂਸਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਮਾਲਵਾ ਸਕੂਲ ਗਿੱਦੜਬਾਹਾ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ।
ਇਸੇ ਤਰ੍ਹਾਂ ਸਰਕਲ ਸਟਾਇਲ ਕਬੱਡੀ ਅੰ-14 ਲੜਕੀਆਂ ਵਿੱਚ ਰੁਖਾਲਾ ਪਿੰਡ ਦੀ ਟੀਮ ਨੇ ਪਹਿਲਾ ਸਥਾਨ ਅਤੇ ਅੰ-17 ਲੜਕੀਆਂ ਵਿੱਚ ਸ.ਸ.ਸ.ਸ ਲਾਲਬਾਈ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰ-21 ਸਰਕਲ ਸਟਾਇਲ ਕਬੱਡੀ ਵਿੱਚ ਸ.ਸ.ਸ.ਸ ਭੂੰਦੜ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਖੋ-ਖੋ ਅੰ-14 ਲੜਕੇ ਵਿੱਚ ਬੁੱਟਰਸ਼ਰੀਹ ਦੀ ਟੀਮ ਨੇ ਪਹਿਲਾ ਸਥਾਨ, ਭੁੱਟੀਵਾਲਾ ਦੀ ਟੀਮ ਨੇ ਦੂਜਾ ਸਥਾਨ ਅਤੇ ਕੋਟਲੀ ਅਬਲੂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਖੋ-ਖੋ ਅੰ-14 ਲੜਕੀਆਂ ਵਿੱਚ ਬੁੱਟਰਸ਼ਰੀਹ ਦੀ ਟੀਮ ਨੇ ਪਹਿਲਾ ਸਥਾਨ, ਭਲਾਈਆਣਾ ਦੀ ਟੀਮ ਨੇ ਦੂਜਾ ਸਥਾਨ ਅਤੇ ਰੁਖਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।












