June 29, 2026, 1:02 am
----------- Advertisement -----------
HomeNewsBreaking Newsਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗੈਂਗਸਟਰ ਕੰਨੂ ਗੁੱਜਰ ਕੋਲੋਂ ਅੱਠ ਪਿਸਤੌਲਾਂ ਸਮੇਤ...

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗੈਂਗਸਟਰ ਕੰਨੂ ਗੁੱਜਰ ਕੋਲੋਂ ਅੱਠ ਪਿਸਤੌਲਾਂ ਸਮੇਤ 55 ਜਿੰਦਾ ਕਾਰਤੂਸ ਅਤੇ ਅੱਠ ਮੈਗਜ਼ੀਨ ਕੀਤੇ ਬਰਾਮਦ : ਡੀਜੀਪੀ ਗੌਰਵ ਯਾਦਵ

Published on

----------- Advertisement -----------

ਚੰਡੀਗੜ੍ਹ/ਜਲੰਧਰ, 3 ਸਤੰਬਰ: (ਬਲਜੀਤ ਮਰਵਹ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ  ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਦੌਰਾਨ, ਹੈਮਿਲਟਨ ਟਾਵਰ ਜਲੰਧਰ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦਿਆਂ ਕਥਿਤ ਗੈਂਗਸਟਰ ਜਸਕਰਨ ਗੁੱਜਰ ਉਰਫ਼ ਕੰਨੂ ਲੱਤ ਤੇ ਗੋਲੀ ਵੱਜਣ ਨਾਲ ਫੱਟੜ ਹੋ ਗਿਆ। ਪੁਲਿਸ ਨੇ ਉਕਤ ਦੇ ਕਬਜ਼ੇ ਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ  ਗਿਰਫ਼ਤਾਰ ਮੁਲਜ਼ਮ ਕੰਨੂੰ ਗੁੱਜਰ, ਜੋ ਕਿ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਅਹਿਮ ਕਾਰਕੁੰਨ  ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਗੜ੍ਹਸ਼ੰਕਰ ਦੇ ਰਾਮਪੁਰ ਬਿਲਰਾਂ ਤੋਂ ਗਿਰਫ਼ਤਾਰ ਕੀਤਾ ਹੈ।

  ਇਹ ਕਾਰਵਾਈ, ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਹੋਰ ਮੈਂਬਰ ਨਵੀਨ ਉਰਫ ਕਾਕਾ ਦੀੰ ਲਾਜਪਤ ਨਗਰ ਵਿਖੇ, 27 ਅਗਸਤ ਨੂੰ , ਸੰਖੇਪ ਮੁੱਠਭੇੜ ਉਪਰੰਤ ਹੋਈ ਗ੍ਰਿਫਤਾਰੀ ਤੋਂ ਥੋੜ੍ਹਾ ਸਮੇਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ।  ਗੌਰਤਲਬ ਹੈ ਕਿ ਗਿਰਫ਼ਤਾਰੀ ਦੌਰਾਨ ਕਾਕਾ ਦੇ ਕਬਜ਼ੇ ਚੋਂ ਇੱਕ ਪਿਸਤੌਲ ਅਤੇ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ।

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕੰਨੂੰ ਗੁੱਜਰ ਦੇ ਖੁਲਾਸੇ ਤੋਂ ਬਾਅਦ, ਜਲੰਧਰ ਕਮਿਸ਼ਨਰੇਟ ਦੀ ਪੁਲਿਸ ਟੀਮ ਵੱਲੋਂ ਮੁਲਜ਼ਮ ਨੂੰ ਜਲੰਧਰ ਦੇ ਹੈਮਿਲਟਨ ਟਾਵਰ ਦੇ ਪਿਛਲੇ ਪਾਸੇ ਸਥਿਤ ਉਸ ਸੁੰਨਸਾਨ ਜਗ੍ਹਾ ਤੇ ਲਿਜਾਇਆ ਗਿਆ, ਜਿੱਥੇ ਉਸ ਨੇ ਹਥਿਆਰ ਅਤੇ ਗੋਲੀ -ਸਿੱਕਾ ਲੁਕਾਉਣ ਦਾ ਦਾਅਵਾ ਕੀਤਾ ਸੀ।

  ਉਹਨਾਂ ਨੇ ਦੱਸਿਆ, ‘‘ ਦੱਸੇ ਸਥਾਨ ਤੇ ਪੁੱਜਣ ਤੇ, ਗੈਂਗਸਟਰ ਨੇ ਪਿਸਤੌਲ, ਜੋ ਕਿ ਮੌਕੇ ਤੋਂ ਬਰਾਮਦ ਹੋਈ ਹੈ, ਦੀ ਵਰਤੋਂ ਕਰਦਿਆਂ ਗੋਲੀ ਚਲਾ ਕੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਟੀਮ ਨੇ ਉਸ ਨੂੰ ਰੋਕਣ ਲਈ ਜਵਾਬੀ ਗੋਲੀਬਾਰੀ ਕੀਤੀ।’’  ਇਸ  ਮੁਠਭੇੜ ਚ  ਦੋਸ਼ੀ ਦੇ ਗੋਲੀ ਵੱਜੀ ਤੇ ਉਹ ਗੰਭੀਰ ਰੂਪ ਚ ਜ਼ਖਮੀ ਹੋ ਗਿਆ।  ਫਿਲਹਾਲ ਉਕਤ ਮੁਲਜ਼ਮ ਜ਼ੇਰੇ-ਇਲਾਜ  ਹੈ।

  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋ ਕੁੱਲ ਅੱਠ ਪਿਸਤੌਲ ਜਿੰਨ੍ਹਾਂ ਵਿੱਚ ਸੱਤ .32 ਬੋਰ ਅਤੇ ਇੱਕ .30 ਬੋਰ  ਸ਼ਾਮਲ ਹਨ ਸਮੇਤ 55 ਜਿੰਦਾ ਕਾਰਤੂਸ ਅਤੇ 8 ਮੈਗਜ਼ੀਨ ਬਰਾਮਦ ਕੀਤੇ ਹਨ।

  ਉਨ੍ਹਾਂ ਕਿਹਾ ਕਿ ਗਿਰਫਤਾਰ ਕੀਤੇ ਗਏ ਦੋਸ਼ੀ ਘਿਨਾਉਣੇ ਅਪਰਾਧ ਨਾਲ ਸਬੰਧਤ ਲਗਭਗ ਅੱਠ ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਉਨ੍ਹਾਂ ਕਿਹਾ  ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ।

  ਇਸ ਸਬੰਧੀ ਐਫਆਈਆਰ ਨੰਬਰ 128 ਮਿਤੀ 12.08.2024  ਅਧੀਨ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਪਹਿਲਾਂ ਹੀ ਦਰਜ  ਹੈ। ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ਚ ਜੱਗੂ ਭਗਵਾਨਪੁਰੀਆ ਗੈਂਗ ਦੇ ਕੁੱਲ 10 ਸਾਥੀਆਂ ਨੂੰ 16 ਹਥਿਆਰਾਂ ਸਮੇਤ ਗਿਰਫਤਾਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...