September 7, 2026, 9:08 pm
----------- Advertisement -----------
HomeNewsBreaking Newsਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੁਨੀਆ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ,ਲੜ...

ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੁਨੀਆ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ,ਲੜ ਸਕਦੇ ਹਨ ਚੋਣ!

Published on

----------- Advertisement -----------

ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਖਬਰਾਂ ਆ ਰਹੀਆਂ ਹਨ ਕਿ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ।
ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਸੰਕੇਤ ਮਿਲ ਰਹੇ ਹਨ ਕਿ ਇਹ ਦੋਵੇਂ ਚੋਣ ਲੜ ਸਕਦੇ ਹਨ।ਇਸ ਤੋਂ ਪਹਿਲਾਂ ਕਾਂਗਰਸ ਨੇ ਦੋਵਾਂ ਪਹਿਲਵਾਨਾਂ ਨੂੰ ਟਿਕਟਾਂ ਦੀ ਪੇਸ਼ਕਸ਼ ਕੀਤੀ ਸੀ। ਵਿਨੇਸ਼ ਨੂੰ 3 ਸੀਟਾਂ ਦਾ ਵਿਕਲਪ ਦਿੱਤਾ ਗਿਆ ਅਤੇ ਬਜਰੰਗ ਨੂੰ 2 ਸੀਟਾਂ ਦਾ ਵਿਕਲਪ ਦਿੱਤਾ ਗਿਆ ਹੈ।
ਕਾਂਗਰਸ ਇਨ੍ਹਾਂ ਦੋਵਾਂ ਨੂੰ ਵਿਧਾਨ ਸਭਾ ਚੋਣਾਂ ‘ਚ ਉਮੀਦਵਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਕਾਂਗਰਸ ਅਜੇ ਵੀ ਵਿਨੇਸ਼ ਫੋਗਾਟ ਦੀ ਹਾਂ ਦਾ ਇੰਤਜ਼ਾਰ ਕਰ ਰਹੀ ਹੈ। ਕਾਂਗਰਸ ਨੂੰ ਬਜਰੰਗ ਪੂਨੀਆ ਦੇ ਚੋਣ ਲੜਨ ਦੇ ਹਾਂ-ਪੱਖੀ ਸੰਕੇਤ ਮਿਲੇ ਹਨ ਪਰ ਮਾਮਲਾ ਵਿਨੇਸ਼ ‘ਤੇ ਟਿੱਕਿਆ ਹੋਇਆ ਹੈ।
ਇਸ ਸਬੰਧੀ ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਰੀਆ ਨੇ ਬੀਤੇ ਕੱਲ੍ਹ (ਮੰਗਲਵਾਰ) ਕਿਹਾ ਸੀ ਕਿ ਚੋਣ ਲੜਨ ਦਾ ਫੈਸਲਾ ਵਿਨੇਸ਼ ਫੋਗਾਟ ਦਾ ਹੋਵੇਗਾ। ਇਸ ਸਬੰਧੀ ਸਥਿਤੀ ਅੱਜ (ਬੁੱਧਵਾਰ) ਨੂੰ ਸਪੱਸ਼ਟ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...