September 11, 2026, 3:14 pm
----------- Advertisement -----------
HomeNewsHaryanaਜਲ ਸੈਨਾ 'ਚ ਤਾਇਨਾਤ ਝੱਜਰ ਦਾ ਜਵਾਨ ਹੋਇਆ ਸ਼ਹੀਦ

ਜਲ ਸੈਨਾ ‘ਚ ਤਾਇਨਾਤ ਝੱਜਰ ਦਾ ਜਵਾਨ ਹੋਇਆ ਸ਼ਹੀਦ

Published on

----------- Advertisement -----------

ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਪਿੰਡ ਦੌਲਾ ਦਾ ਇੱਕ ਨੌਜਵਾਨ ਜੋ ਜਲ ਸੈਨਾ ‘ਚ ਤਾਇਨਾਤ ਸੀ, ਦੇ ਸ਼ਹੀਦ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਫੌਜੀ ਜਵਾਨ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਉਸਦਾ ਹੈਲੀਕਾਪਟਰ ਸਮੁੰਦਰ ਵਿੱਚ ਡਿੱਗ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਜਲ ਸੈਨਿਕ ਕਰਨ ਸਿੰਘ ਪੁੱਤਰ ਕਰਮਵੀਰ ਸਿੰਘ ਵਾਸੀ ਪਿੰਡ ਦੌਲਾ, ਜੋ ਕਿ ਗੁਜਰਾਤ ਵਿੱਚ ਤਾਇਨਾਤ ਸੀ। ਗੁਜਰਾਤ ‘ਚ ਭਾਰੀ ਮੀਂਹ ਕਾਰਨ ਹੜ੍ਹ ਨਾਲ ਕਈ ਲੋਕ ਪ੍ਰਭਾਵਿਤ ਹੋਏ ਹਨ। ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਹੜ੍ਹ ਪੀੜਤਾਂ ਨੂੰ ਬਚਾਉਣ ਲਈ ਸਾਂਝਾ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਓਪਰੇਸ਼ਨ ਵਿੱਚ ਜਲ ਸੈਨਾ ਦਾ ਕਰਮਚਾਰੀ ਕਰਨ ਵੀ ਸ਼ਾਮਲ ਸੀ, ਜੋ ਪੋਰਬੰਦਰ ਤੱਟ ਤੋਂ ਦੂਰ ਅਰਬ ਸਾਗਰ ਵਿੱਚ ਭਾਰਤੀ ਤੱਟ ਰੱਖਿਅਕ ਹੈਲੀਕਾਪਟਰ ਵਿੱਚ ਸਵਾਰ ਸੀ। ਫੌਜ ਦਾ ਹੈਲੀਕਾਪਟਰ ਸਮੁੰਦਰ ਵਿੱਚ ਡਿੱਗਣ ਨਾਲ ਕਰਨ ਸਿੰਘ ਸ਼ਹੀਦ ਹੋ ਗਿਆ।
ਸ਼ਹੀਦ ਕਰਨ ਸਿੰਘ ਦੇ ਇੱਕ ਪੁੱਤਰ ਅਤੇ ਇੱਕ ਧੀ ਸੀ। ਕਰਨ ਸਿੰਘ ਕਰੀਬ 10 ਸਾਲ ਪਹਿਲਾਂ ਦੇਸ਼ ਦੀ ਸੇਵਾ ਲਈ ਭਾਰਤੀ ਜਲ ਸੈਨਾ ‘ਚ ਭਰਤੀ ਹੋਇਆ ਸੀ। ਸ਼ਹੀਦ ਕਰਨ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ ਅਤੇ ਕਰਨ ਸਿੰਘ ਦਾ ਇੱਕ ਭਰਾ ਅਤੇ ਦੋ ਭੈਣਾਂ ਹਨ। ਸ਼ਹੀਦ ਕਰਨ ਸਿੰਘ ਦਾ ਅੰਤਿਮ ਸੰਸਕਾਰ ਫੌਜੀ ਸਨਮਾਨਾਂ ਨਾਲ ਪਿੰਡ ਵਿੱਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...