June 28, 2026, 6:42 am
----------- Advertisement -----------
HomeNewsLatest Newsਕੈਨੇਡਾ 'ਚ 23 ਸਾਲਾਂ ਕੁੜੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕੈਨੇਡਾ ‘ਚ 23 ਸਾਲਾਂ ਕੁੜੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Published on

----------- Advertisement -----------

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਕੁੜੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਜ਼ਿਲ੍ਹਾ ਭਦੌੜ ਦੀ ਗੁਰਮੀਤ ਕੌਰ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕਾ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰਮੀਤ ਕੌਰ ਦੀ ਆਈਲੈਟਸ ਕੀਤੀ ਹੋਈ ਸੀ। ਉਸ ਦਾ ਵਿਆਹ ਪੌਣੇ ਦੋ ਸਾਲ ਪਹਿਲਾਂ ਬਠਿੰਡਾ ਵਿਖੇ ਹੋਇਆ ਸੀ। ਜਿਸ ਤੋਂ ਬਾਅਦ ਉਹ ਰੋਜ਼ੀ-ਰੋਟੀ ਕਮਾਉਣ ਦੀ ਖਾਤਿਰ 29 ਦਸੰਬਰ 2023 ਨੂੰ ਸਰੀ (ਕੈਨੇਡਾ) ਵਿਖੇ ਪੜ੍ਹਾਈ ਕਰਨ ਲਈ ਗਈ ਸੀ। ਹੁਣ ਉਸ ਦਾ ਇੱਕ ਸਮੈਸਟਰ ਪੁੂਰਾ ਹੋ ਚੁੱਕਿਆ ਸੀ।

ਉਨ੍ਹਾਂ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਕੰਮਕਾਰ ਨਾ ਮਿਲਣ ਕਾਰਨ ਉਹ ਪਰੇਸ਼ਾਨ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ 1 ਸਤੰਬਰ ਨੂੰ ਗੁਰਮੀਤ ਕੌਰ ਦੇ ਨਾਲ ਰਹਿੰਦੀਆਂ ਕੁੜੀਆਂ ਦਾ ਫੋਨ ਆਇਆ ਕਿ ਬੀਤੀ ਰਾਤ ਗੁਰਮੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਮੀਤ ਦੀ ਮ੍ਰਿਤਕ ਦੇਹ ਕਸਬਾ ਭਦੌੜ ਵਿਖੇ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਕਿ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕਣ ਤੇ ਉਸਦਾ ਸਸਕਾਰ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...