April 21, 2026, 8:34 am
----------- Advertisement -----------
HomeNewsBreaking Newsਕੱਲ ਅਧਿਆਪਕ ਦਿਵਸ ਨੂੰ ਪੀਏਯੂ ਦੇ ਅਧਿਆਪਕ ਮਨਾਉਣਗੇ ਕਾਲੇ ਦਿਵਸ ਵਜੋਂ, ਕਿਸਾਨ...

ਕੱਲ ਅਧਿਆਪਕ ਦਿਵਸ ਨੂੰ ਪੀਏਯੂ ਦੇ ਅਧਿਆਪਕ ਮਨਾਉਣਗੇ ਕਾਲੇ ਦਿਵਸ ਵਜੋਂ, ਕਿਸਾਨ ਮੇਲੇ ‘ਚ ਵੀ ਚੁੱਕਣਗੇ ਆਪਣੀਆਂ ਮੰਗਾਂ

Published on

----------- Advertisement -----------

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕ ਬੀਤੇ 12 ਦਿਨਾਂ ਤੋਂ  ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾ ਨੇ ਹੁਣ ਐਲਾਨ ਕੀਤਾ ਹੈ ਕਿ ਉਹ ਕੱਲ ਯਾਨੀ ਅਧਿਆਪਕ ਦਿਵਸ ਵਾਲੇ ਤਿੰਨ ਅਧਿਆਪਕ ਦਿਵਸ ਨੂੰ ਕਾਲੇ ਦਿਨ ਦੇ ਰੂਪ ਦੇ ਵਿੱਚ ਮਨਾਉਣਗੇ।

ਇਸ ਸਬੰਧੀ ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੇ ਦੱਸਿਆ ਕਿ ਸਾਰੇ ਹੀ ਦੇਸ਼ ਦੀਆਂ ਯੂਨੀਵਰਸਿਟੀਆਂ ਦੇ ਵਿੱਚ ਯੂਜੀਸੀ ਦੇ ਨਿਯਮਾਂ ਦੇ ਤਹਿਤ ਅਕਤੂਬਰ 2022 ਤੋਂ ਸੋਧੀ ਹੋਈ ਪੇ ਸਕੇਲ ਦਿੱਤੀ ਗਈ ਹੈ ਜਦੋਂ ਕਿ ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਇਸ ਨੂੰ ਲਾਗੂ ਕਰ ਰਹੀ ਹੈ। ਛੇ ਮਹੀਨੇ ਹੋਰ ਅੱਗੇ ਆ ਗਈ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਦੇ ਵਿੱਚ ਹਰੀ ਕ੍ਰਾਂਤੀ ਲਿਆਉਣ ਦੇ ਵਿੱਚ ਅਹਿਮ ਯੋਗਦਾਨ ਪਾਇਆ ਸੀ ਉਹ ਸੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਖਾਸ ਕਰਕੇ ਉਹਨਾਂ ਦੀ ਪੈਨਸ਼ਨਾਂ ਦੇ ਵਿੱਚ ਵੀ ਸੋਧ ਨਹੀਂ ਕੀਤੀ ਗਈ ਹੈ।

 ਉਹਨਾਂ ਕਿਹਾ ਕਿ ਇੱਥੋਂ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਦੀ ਪੈਨਸ਼ਨ ਦੇ ਵਿੱਚ ਵੀ ਸੋਧ ਨਹੀਂ ਹੋਈ ਹੈ ਉਹਨਾਂ ਕਿਹਾ ਕਿ ਇਸ ਦੇ ਰੋਸ ਵਜੋਂ ਅਧਿਆਪਕ ਪ੍ਰਦਰਸ਼ਨ ਕਰ ਰਹੇ ਹਨ ਅੱਜ ਇਸ ਦਾ 13ਵਾਂ ਦਿਨ ਹੈ। ਹਾਲੇ ਤੱਕ ਸਰਕਾਰ ਦੀ ਕਿਸੇ ਵੀ ਨੁਮਾਇੰਦੇ ਨੇ ਉਹਨਾਂ ਤੱਕ ਪਹੁੰਚ ਨਹੀਂ ਕੀਤੀ ਜਿਸ ਕਰਕੇ ਅਧਿਆਪਕ ਦਿਵਸ ਨੂੰ ਕੱਲ ਉਹ ਕਾਲੇ ਦਿਨ ਦੇ ਰੂਪ ਦੇ ਵਿੱਚ ਮਨਾਉਣਗੇ ਇਹਨਾਂ ਹੀ ਨਹੀਂ ਅਗਲੇ ਹਫਤੇ ਹੋਣ ਜਾ ਰਹੇ ਕਿਸਾਨ ਮੇਲੇ ਦੇ ਵਿੱਚ ਵੀ ਉਹ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕਰਨਗੇ ਅਤੇ ਉਨਾਂ ਤੋਂ ਸਵਾਲ ਕਰਨਗੇ ਉਹਨਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਸਮੇਂ ਸਮੇਂ ਤੇ ਕਿਸਾਨ ਮੇਲਿਆਂ ਨੂੰ ਆਪਣੇ ਵੋਟ ਬੈਂਕ ਵਜੋਂ ਵਰਤਦੀ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...