November 13, 2026, 5:26 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ...

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 329.49 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ, 6 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 5 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 329.49 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 22.34 ਕਰੋੜ ਰੁਪਏ ਦੀ 39.62 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 280 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 23.06 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1233 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3198 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2527 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1593 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2881 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 19716 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,044 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 96 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...