September 3, 2026, 1:49 pm
----------- Advertisement -----------
HomeNewsLatest Newsਲੁਧਿਆਣਾ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਖੇਡਾਂ ਦਾ ਨਵਾਂ ਸ਼ਡਿਊਲ...

ਲੁਧਿਆਣਾ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਖੇਡਾਂ ਦਾ ਨਵਾਂ ਸ਼ਡਿਊਲ ਜਾਰੀ

Published on

----------- Advertisement -----------

ਲੁਧਿਆਣਾ – ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ – 2024 ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਬੀਤੇ ਭਾਰੀ ਮੀਂਹ ਪੈਣ ਕਾਰਨ 04 ਸਤੰਬਰ ਦੇ ਖੇਡ ਈਵੈਂਟ ਰੱਦ ਕੀਤੇ ਗਏ ਸਨ ਅਤੇ ਟੂਰਨਾਂਮੈਂਟ ਦੇ ਸ਼ਡਿਊਲ ਵਿੱਚ ਵੀ ਤਬਦੀਲੀ ਕੀਤੀ ਗਈ ਹੈ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਨਵੇਂ ਸ਼ਡਿਊਨ ਅਨੁਸਾਰ ਹੁਣ ਇਹ ਖੇਡਾਂ 5 ਅਤੇ 6 ਸਤੰਬਰ ਤੱਕ ਨਰੇਸ਼ ਚੰਦਰ ਸਟੇਡੀਅਮ ਖੰਨਾ, ਖੇਡ ਮੈਦਾਨ ਪਿੰਡ ਸਿੱਧਵਾਂ ਬੇਟ, ਜੀ.ਐਚ.ਜੀ. ਖਾਲਸਾ ਕਾਲਜ, ਸੁਧਾਰ ਅਤੇ ਪਿੰਡ ਦੁਲੇਅ ਵਿੱਚ ਸੰਤ ਸੰਤੋਖ ਸਿੰਘ ਮਰਗਿੰਦ ਖੇਡ ਸਟੇਡੀਅਮ ਵਿਖੇ ਹੋਣਗੀਆਂ। 7 ਤੋਂ 9 ਸਤੰਬਰ ਤੱਕ ਪਿੰਡ ਸਿਆੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ, ਪਿੰਡ ਭੰਮੀਪੁਰਾ ਨੇੜੇ ਦਾਣਾ ਮੰਡੀ ਖੇਡ ਸਟੇਡੀਅਮ ਵਿੱਚ, ਮਾਛੀਵਾੜਾ ਵਿਖੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਿੰਡ ਲਤਾਲਾ ਦੇ ਖੇਡ ਸਟੇਡੀਅਮ ਅਤੇ ਲੁਧਿਆਣਾ ਵਿੱਚ ਗੁਰੂ ਨਾਨਕ ਸਟੇਡੀਅਮ ਸ਼ਾਮਲ ਹੋਣਗੇ। ਇਸੇ ਤਰ੍ਹਾਂ 10 ਤੋਂ 12 ਸਤੰਬਰ ਤੱਕ ਇਹ ਖੇਡਾਂ ਸਾਹਨੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਰਾਏਪੁਰ ਦੇ ਖੇਡ ਸਟੇਡੀਅਮ, ਮਹਿਮਾ ਸਿੰਘ ਵਾਲਾ ਸਟੇਡੀਅਮ, ਪਿੰਡ ਘਲੌਟੀ ਦੇ ਸੰਤ ਈਸ਼ਰ ਸਿੰਘ ਜੀ ਸਟੇਡੀਅਮ, ਪਿੰਡ ਰਾਏਕੋਟ ਦੇ ਖੇਡ ਸਟੇਡੀਅਮ ਅਤੇ ਪਿੰਡ ਮਾਣਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਣਗੀਆਂ।

ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਲੁਧਿਆਣਾ ਵਿਖੇ 0161-2410494 ਅਤੇ ਈ-ਮੇਲ ‘ਤੇ dsoludhiana01@gmail.com ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...