July 25, 2026, 12:40 am
----------- Advertisement -----------
HomeNewsBreaking Newsਬਲਾਕ ਲੰਬੀ ਦੇ ਖੇਡ ਸਟੇਡੀਅਮ ਬਾਦਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2024...

ਬਲਾਕ ਲੰਬੀ ਦੇ ਖੇਡ ਸਟੇਡੀਅਮ ਬਾਦਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਪੱਧਰੀ ਖੇਡਾਂ ਸ਼ਾਨੋਸ਼ੌਕਤ ਨਾਲ ਹੋਈਆਂ ਸਮਾਪਤ

Published on

----------- Advertisement -----------

      ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋਸ਼ੌਕਤ ਨਾਲ ਸਮਾਪਤ ਹੋ ਗਏ ਹਨ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਬਲਾਕ ਲੰਬੀ ਵਿਖੇ ਦੂਜੇ ਦਿਨ ਉਮਰ ਵਰਗ 21 ਤੋਂ ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਉਮਰ ਤੋਂ ਵੱਧ ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਸ ਮੌਕੇ ਕਬੱਡੀ ਟੀਮ ਦੇ ਅੰਤਰਰਾਸ਼ਟਰੀ ਖਿਡਾਰੀ ਸ਼੍ਰੀ ਨਿਰਵੈਰ ਸਿੰਘ ਘੋਣੀ ਨੇ ਵਿਸ਼ੇਸ਼ ਤੌਰ ਤੇ ਇਨ੍ਹਾਂ ਖੇਡਾਂ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰ-14 ਵਾਲੀਬਾਲ ਸਮੈਸ਼ਿੰਗ (ਲੜਕੀਆਂ) ਵਿੱਚ ਜੀ.ਐਸ.ਐਸ ਸਿੱਖਵਾਲਾ ਦੀ ਟੀਮ ਨੇ ਪਹਿਲਾ ਸਥਾਨ, ਅੰ-17 ਅਤੇ ਅੰ-21 ਵਿੱਚ ਦਸ਼ਮੇਸ਼ ਗਰਲਜ ਸਕੂਲ ਬਾਦਲ ਨੇ ਪਹਿਲਾ ਸਥਾਨ, ਅੰ-17 ਵਿੱਚ ਜੀ.ਐਸ.ਐਸ ਫਤੂਹੀਖੇੜਾ ਨੇ ਦੂਜਾ ਅਤੇ ਜੀ.ਐਸ.ਐਸ ਸਿੱਖਵਾਲਾ ਨੇ ਤੀਜਾ ਸਥਾਨ ਹਾਸਿਲ ਕੀਤਾ। ਅਥਲੈਟਿਕਸ ਦੇ ਅੰ-14 ਸ਼ਾਟਪੁਟ ਈਵੇਂਟ ਵਿੱਚ ਰਾਜਦੀਪ ਸਿੰਘ ਨੇ ਪਹਿਲਾ ਸਥਾਨ, ਅਭਿਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ-17 ਵਿੱਚ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਨੇ ਦੂਜਾ ਅਤੇ ਗੁਰੂਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅਥਲੈਟਿਕਸ ਸ਼ਾਟਪੁੱਟ ਅੰ-17 ਗਰਲਜ ਕੋਮਲਪ੍ਰੀਤ ਕੌਰ ਨੇ ਪਹਿਲਾ, ਅਵਨੀਤ ਕੌਰ ਨੇ ਦੂਜਾ ਅਤੇ ਸ਼ਿਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਉਮਰ ਵਗਰ 21 ਤੋਂ 30 ਸਾਲ ਲਈ 800 ਮੀਟਰ ਰੇਸ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਕਬੱਡੀ ਨੈਸ਼ਨਲ ਸਟਾਇਲ ਉਮਰ ਵਰਗ ਅੰ-21 ਲੜਕੇ ਵਿੱਚ ਪਿੰਡ ਮਹਿਮੂਦਖੇੜਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਆਧਨੀਆਂ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਲੁਹਾਰਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-21 ਲੜਕੀਆਂ ਵਿੱਚ ਸ.ਸ.ਸ.ਸ. ਅਬੂਲ ਖੁਰਾਣਾ ਦੀ ਟੀਮ ਨੇ ਪਹਿਲਾ ਸਥਾਨ, ਮਹਾਰਾਜਾ ਰਣਜੀਤ ਸਿੰਘ ਕਾਲਜ ਪਿੰਡ ਮਲੋਟ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਗੇਮ ਫੁੱਟਬਾਲ ਅੰ-14 ਲੜਕਿਆਂ ਵਿੱਚ ਸਿੰਘੇਵਾਲਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਬਾਦਲ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਫਤੂਹੀਖੇੜਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰ-17 ਲੜਕੇ ਫੁੱਟਬਾਲ ਵਿੱਚ ਆਕਸਫੋਰਡ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਸਥਾਨ, ਖੁੱਡੀਆਂ ਗੁਲਾਬ ਸਿੰਘ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਬਾਦਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...