September 28, 2026, 9:35 pm
----------- Advertisement -----------
HomeNewsLatest Newsਕਿਸਾਨਾਂ ਦੇ ਹਿੱਤ ਮਹਿਫੂਜ਼ ਕਰੇਗੀ ਨਵੀਂ ਖੇਤੀ ਨੀਤੀ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ...

ਕਿਸਾਨਾਂ ਦੇ ਹਿੱਤ ਮਹਿਫੂਜ਼ ਕਰੇਗੀ ਨਵੀਂ ਖੇਤੀ ਨੀਤੀ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਦਿੱਤਾ ਭਰੋਸਾ

Published on

----------- Advertisement -----------

ਚੰਡੀਗੜ੍ਹ, 5 ਸਤੰਬਰ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ ਇਸ ਦਿਸ਼ਾ ਵਿੱਚ ਸਕਾਰਾਤਮਕ ਪਹਿਲ ਹੋਵੇਗੀ। ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਹੈ ਪਰ ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ ਕਿਉਂਕਿ ਸੂਬਾ ਸਰਕਾਰ ਅਨਾਜ ਉਤਪਾਦਕਾਂ ‘ਤੇ ਕੁਝ ਥੋਪਣਾ ਨਹੀਂ ਚਾਹੁੰਦੀ, ਸਗੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਨ੍ਹਾਂ ਨਾਲ ਸਲਾਹ ਕਰਨ ਲਈ ਵਚਨਬੱਧ ਹੈ। 

ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਲਈ ਜਦੋ-ਜਹਿਦ ਕਰ ਰਹੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਚੱਲ ਰਹੇ ਖੇਤੀ ਸੰਕਟ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨਾਜ ਉਤਪਾਦਕਾਂ ਦੇ ਨਾਲ ਡਟ ਕੇ ਖੜੀ ਹੈ, ਜਿਨ੍ਹਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।

ਕਿਸਾਨ ਯੂਨੀਅਨਾਂ ਦੇ ਆਗੂਆਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੀ ਸੰਭਾਵਨਾ ਤਲਾਸ਼ਣ ਅਤੇ ਕੋਈ ਢੰਗ-ਤਰੀਕਾ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਮੁਆਵਜ਼ੇ ਦੇ ਰੱਦ ਹੋਏ ਗਏ ਕੇਸਾਂ ਨੂੰ ਮੁੜ ਘੋਖੇਗੀ।

ਭਗਵੰਤ ਸਿੰਘ ਮਾਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਪੰਜ ਮਰਲੇ ਦੇ ਪਲਾਟਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬੇ ਭਰ ਵਿੱਚ ਪੰਜ ਮਰਲੇ ਦੇ ਪਲਾਟਾਂ ਨੂੰ ਤਿੰਨ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਨਾਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਵਫ਼ਦ ਨੂੰ ਡੇਅਰੀ ਪਸ਼ੂਆਂ ਦੀ ਮੌਤ ਦੇ ਮੁਆਵਜ਼ੇ, ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ, ਪਾਣੀ ਦੇ ਪ੍ਰਦੂਸ਼ਣ ਅਤੇ ਬੁੱਢੇ ਨਾਲੇ ਆਦਿ ਵਰਗੇ ਮੁੱਦਿਆਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...