September 20, 2026, 1:53 am
----------- Advertisement -----------
HomeNewsBreaking Newsਸੰਘਰਸ਼ ਨੂੰ ਖਤਮ ਕਰਨ ਨੂੰ ਲੈ ਕੇ ਕਿਸਾਨ ਅੱਜ ਲੈਣਗੇ ਫੈਸਲਾ: ਚੰਡੀਗੜ੍ਹ...

ਸੰਘਰਸ਼ ਨੂੰ ਖਤਮ ਕਰਨ ਨੂੰ ਲੈ ਕੇ ਕਿਸਾਨ ਅੱਜ ਲੈਣਗੇ ਫੈਸਲਾ: ਚੰਡੀਗੜ੍ਹ ਦੇ ਸੈਕਟਰ-34 ‘ਚ ਚੱਲ ਰਿਹਾ ਹੈ ਮੋਰਚਾ, ਸੀਐਮ ਮਾਨ ਨਾਲ ਹੋ ਚੁੱਕੀ ਹੈ ਮੀਟਿੰਗ

Published on

----------- Advertisement -----------

ਚੰਡੀਗੜ੍ਹ, 6 ਸਤੰਬਰ 2024 – ਕੀ ਚੰਡੀਗੜ੍ਹ ਵਿੱਚ ਹੋ ਰਿਹਾ ਕਿਸਾਨ ਮਾਰਚ ਅੱਗੇ ਜਾ ਕੇ ਖੇਤੀ ਨੀਤੀ ਸਮੇਤ ਅੱਠ ਮੁੱਦਿਆਂ ‘ਤੇ ਸੰਘਰਸ਼ ਤੋਂ ਪਿੱਛੇ ਹਟ ਜਾਵੇਗਾ ? ਇਸ ਸਬੰਧੀ ਫੈਸਲਾ ਅੱਜ (ਸ਼ੁੱਕਰਵਾਰ) ਨੂੰ ਕਿਸਾਨਾਂ ਵੱਲੋਂ ਲਿਆ ਜਾਣਾ ਹੈ। ਸੈਕਟਰ-34 ਵਿੱਚ ਸਵੇਰੇ 11 ਵਜੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਵੇਗੀ। ਇਸ ਵਿੱਚ ਕਿਸਾਨ ਆਪਣੀ ਅਗਲੀ ਰਣਨੀਤੀ ਬਣਾਉਣਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਧਿਕਾਰੀਆਂ ਨਾਲ ਤਿੰਨ ਘੰਟੇ ਤੱਕ ਮੀਟਿੰਗ ਕੀਤੀ। ਹਰ ਮੁੱਦੇ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਪਰ ਅਜੇ ਵੀ ਕਿਸਾਨਾਂ ਨੇ ਮੋਰਚਾ ਹਟਾਉਣ ਦਾ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਮੀਟਿੰਗ ਕਰਕੇ ਅਗਲੇਰੀ ਫੈਸਲੇ ਲੈਣਗੇ।

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜੋ ਖੇਤੀ ਨੀਤੀ ਤਿਆਰ ਕੀਤੀ ਗਈ ਹੈ, ਉਸ ਦਾ ਖਰੜਾ ਕਿਸਾਨਾਂ ਅਤੇ ਸਾਰੇ ਵਿਭਾਗਾਂ ਨਾਲ ਸਾਂਝਾ ਕੀਤਾ ਜਾਵੇਗਾ। ਫਿਰ ਕਿਸਾਨਾਂ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ। ਕਿਸਾਨਾਂ ਦੇ ਕਰਜ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ, ਸਹਿਕਾਰੀ ਬੈਂਕ ਵਨ ਟਾਈਮ ਸੈਟਲਮੈਂਟ ਸਕੀਮ (OTS) ਸ਼ੁਰੂ ਕਰੇਗਾ। ਪਿਛਲੇ ਦਿਨੀਂ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ‘ਤੇ ਚਰਚਾ ਹੋਈ ਹੈ। ਹਾਲਾਂਕਿ ਕਈ ਮਾਮਲਿਆਂ ਵਿੱਚ ਚਲਾਨ ਵੀ ਪੇਸ਼ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਐਡਵੋਕੇਟ ਜਨਰਲ ਪੰਜਾਬ ਤੋਂ ਰਾਏ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਅਤੇ ਖੇਤ ਦੇ ਆਖਰੀ ਕਿਨਾਰੇ ਤੱਕ ਨਹਿਰੀ ਪਾਣੀ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇੱਕਜੁੱਟ ਹਨ। ਕਿਸਾਨ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਗਏ ਸਨ। ਕਰੀਬ ਪੰਦਰਾਂ ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਮੋਰਚਾ ਲਾਉਣ ਦੀ ਇਜਾਜ਼ਤ ਦੇ ਦਿੱਤੀ। ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਿਸਾਨਾਂ ਨੇ ਮੋਰਚਾ ਲਾਇਆ ਹੋਇਆ ਹੈ। ਫਿਰ ਕਿਸਾਨਾਂ ਨੇ ਮੰਗ ਕੀਤੀ ਕਿ ਉਹ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰਨਗੇ। ਪਰ ਬਾਅਦ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਮਟਕਾ ਚੌਕ ਪੁੱਜੇ ਅਤੇ ਕਿਸਾਨਾਂ ਤੋਂ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਵਕੀਲ ਬਣ ਕੇ ਮੁੱਖ ਮੰਤਰੀ ਕੋਲ ਮਾਮਲਾ ਉਠਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...