May 25, 2026, 8:11 am
----------- Advertisement -----------
HomeNewsBreaking News3 ਬੱਚਿਆਂ ਦੀ ਮਾਂ ਦਾ ਕਤਲ: ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ...

3 ਬੱਚਿਆਂ ਦੀ ਮਾਂ ਦਾ ਕਤਲ: ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਕਈ ਸਾਲਾਂ ਤੋਂ ਸੀ ਨਾਜਾਇਜ਼ ਸਬੰਧ

Published on

----------- Advertisement -----------

ਖੰਨਾ, 6 ਸਤੰਬਰ 2024 – ਪੁਲਿਸ ਜ਼ਿਲ੍ਹਾ ਖੰਨਾ ਦੇ ਮਲੌਦ ਇਲਾਕੇ ਵਿੱਚ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਤਿੰਨ ਬੱਚਿਆਂ ਦੀ ਮਾਂ ਸੀ, ਜਿਸ ਦਾ ਪਿੰਡ ‘ਚ ਕਈ ਸਾਲਾਂ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸਤਪਾਲ ਕੌਰ (37) ਵਾਸੀ ਸਿਆੜ ਵਜੋਂ ਹੋਈ ਹੈ।

ਘਟਨਾ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਐੱਫਆਈਆਰ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਮ੍ਰਿਤਕਾ ਤਿੰਨ ਬੱਚਿਆਂ ਦੀ ਮਾਂ ਸੀ। ਪਰਿਵਾਰ ਚਲਾਉਣ ਵਿਚ ਉਹ ਆਪਣੇ ਪਤੀ ਦੀ ਵੀ ਮਦਦ ਕਰਦੀ ਸੀ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬਬਲੂ 1995 ਤੋਂ ਪਿੰਡ ‘ਚ ਰਹਿ ਰਿਹਾ ਹੈ। ਉਹ ਇੱਕ ਜ਼ਿਮੀਂਦਾਰ ਕੋਲ ਕੰਮ ਕਰਦਾ ਹੈ। ਸਤਪਾਲ ਕੌਰ ਮਨਰੇਗਾ ਵਿੱਚ ਕੰਮ ਕਰਦੀ ਸੀ। ਦੋਵਾਂ ਦੀ ਜਾਣ-ਪਛਾਣ ਕਰੀਬ 3 ਸਾਲ ਪਹਿਲਾਂ ਹੋਈ ਸੀ। ਜਿਸ ਕਾਰਨ ਬਬਲੂ ਕਦੇ-ਕਦਾਈਂ ਉਸ ਦੇ ਘਰ ਆ ਜਾਂਦਾ ਸੀ। ਦੋਵਾਂ ਵਿਚਾਲੇ ਪ੍ਰੇਮ ਸਬੰਧਾਂ ਦੀ ਵੀ ਚਰਚਾ ਹੈ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸੀ ਲੜਾਈ ਹੋ ਗਈ। ਸਤਪਾਲ ਕੌਰ ਨੇ ਵੀਰਵਾਰ ਰਾਤ ਕਰੀਬ 8 ਵਜੇ ਆਪਣੇ ਪਰਿਵਾਰ ਨਾਲ ਰੋਟੀ ਖਾਧੀ ਅਤੇ ਜਿਸ ਤੋਂ ਬਾਅਦ ਬਬਲੂ ਨੇ ਗੱਲ ਕਰਨ ਦੇ ਬਹਾਨੇ ਸਤਪਾਲ ਨੂੰ ਘਰੋਂ ਬਾਹਰ ਬੁਲਾ ਲਿਆ।

ਪਿੰਡ ਦੀ ਸੁੰਨਸਾਨ ਥਾਂ ’ਤੇ ਸਤਪਾਲ ਕੌਰ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਸਤਪਾਲ ਦੇ ਪਤੀ ਰਾਜੂ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਪਿੰਡ ਦੇ ਸਾਬਕਾ ਸਰਪੰਚ ਨੇ ਉਸ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਸ ਦੀ ਪਤਨੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਰਾਜੂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮਾਮਲੇ ਵਿੱਚ ਪਾਇਲ ਦੇ ਡੀਐਸਪੀ ਦੀਪਕ ਰਾਏ ਨੇ ਕਿਹਾ ਕਿ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...