November 13, 2026, 7:53 am
----------- Advertisement -----------
HomeNewsLatest Newsਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਪੰਚਾਇਤਾਂ ਨੂੰ ਵੰਡੇ ਕਰੀਬ 1 ਕਰੋੜ...

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਪੰਚਾਇਤਾਂ ਨੂੰ ਵੰਡੇ ਕਰੀਬ 1 ਕਰੋੜ 10 ਲੱਖ ਰੁਪਏ ਦੇ ਚੈਕ

Published on

----------- Advertisement -----------

ਅੰਮ੍ਰਿਤਸਰ 6 ਸਤੰਬਰ 2024 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਦਾ ਵੀ ਜੀਵਨਪੱਧਰ ਉੱਚਾ ਉਠ ਸਕੇ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਧਾਨਸਭਾ ਹਲਕੇ ਅਧੀਨ ਪੈਂਦੇ 19 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੀਬ 1 ਕਰੋੜ 10 ਲੱਖ ਰੁਪਏ ਦੇ ਚੈਕ ਵੰਡਣ ਉਪਰੰਤ ਕੀਤਾ। ਉਨਾਂ ਸਮੂਹ ਪੰਚਾਇਤਾਂ ਨੂੰ ਕਿਹਾ ਕਿ ਉਹ ਇਨਾਂ ਪੈਸਿਆਂ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਨ ਅਤੇ ਵਿਸ਼ੇਸ਼ ਤੌਰ ਤੇ ਇਸ ਗੱਲ ਦਾ ਧਿਆਨ ਰੱਖਣ ਕਿ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਉਨਾਂ ਕਿਹਾ ਕਿ ਇਹ ਪੈਸਾ ਤੁਹਾਡੇ ਲੋਕਾਂ ਦਾ ਪੈਸਾ ਹੈ ਅਤੇ ਸਰਕਾਰ ਇਹ ਪੈਸਾ ਤੁਹਾਡੇ ਤੇ ਹੀ ਖਰਚ ਕਰ ਰਹੀ ਹੈ। ਉਨਾਂ ਜੋਰ ਦਿੰਦਿਆਂ ਕਿਹਾ ਕਿ ਆਮ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਅਣਗਹਿਲੀ ਪਾਈ ਜਾਂਦੀ ਹੈ ਤਾਂ ਤੁਰੰਤ ਮੇਰੇ ਧਿਆਨ ਵਿੱਚ ਲਿਆਉਣ।

ਧਾਲੀਵਾਲ ਨੇ ਗ੍ਰਾਮ ਪੰਚਾਇਤ ਨਵਾਂ ਡਾਲਾਂ ਰਾਜਪੂਤਾਂ ਨੂੰ 13 ਲੱਖ, ਸਾਹੋਵਾਲ ਨੂੰ 8 ਲੱਖ, ਸਮਰਾਏ ਭੰਡਾ, ਮੱਝੀਮਿਓਂ, ਡਾਬਰ ਬਸਤੀ, ਤਲਵੰਡੀ ਰਾਏ ਡੱਡੂ, ਖਾਨਵਾਲ, ਗ੍ਰੰਥ ਗੜ੍ਹ , ਗੱਗੋਮਾਹਲ ਨੂੰ 5-5 ਲੱਖ ਰੁਪਏ ਅਤੇ ਡਲਾਂ ਰਾਜਪੂਤਾਂ(ਪੂਤਨਪੁਰਾ) ਨੂੰ 10 ਲੱਖ, ਹਾਸ਼ਮਪੁਰਾ ਨੂੰ 4 ਲੱਖ, ਫੱਤੇਵਾਲ ਨੂੰ 8 ਲਾਖ, ਚੰਨਾ ਸਾਰੰਗ ਦੇਵ ਨੂੰ 4 ਲੱਖ, ਆਬਾਦੀ ਗੁੰਮਚਕ 7 ਲੱਖ, ਗ੍ਰਾਮ ਪੰਚਾਇਤ ਖਾਨਵਾਲ, ਸ਼ੇਖ ਭੱਟੀ, ਜੱਟਾਂ ਵਾਲੀ, ਹਾਸ਼ਮਪੁਰਾ ਨੂੰ 2-2 ਲੱਖ ਰੁਪਏ ਅਤੇ ਆਬਾਦੀ ਸੋਹਨ ਸਿੰਘ ਨੂੰ 7.64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ। ਧਾਲੀਵਾਲ ਨੇ ਗ੍ਰਾਮ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...