November 13, 2026, 7:54 am
----------- Advertisement -----------
HomeNewsLatest Newsਜ਼ਿਲਾ ਫਰੀਦਕੋਟ ਦੇ ਹੋਟਲ, ਰੈਸਟੋਰੈਂਟ ਮਾਲਕਾਂ ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਸੰਬੰਧੀ...

ਜ਼ਿਲਾ ਫਰੀਦਕੋਟ ਦੇ ਹੋਟਲ, ਰੈਸਟੋਰੈਂਟ ਮਾਲਕਾਂ ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਸੰਬੰਧੀ ਹੁਕਮ ਜਾਰੀ

Published on

----------- Advertisement -----------

ਫਰੀਦਕੋਟ 6 ਸਤੰਬਰ – ਜਿਲਾ ਮੈਜਿਸਟ੍ਰੇਟ ਫਰੀਦਕੋਟ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲਾ ਨਗਰ ਯੋਜਨਾਕਾਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫਸਰਾਂ ਆਦਿ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ। ਹੋਟਲ ਅਤੇ ਰੈਸਟੋਰੈਂਟ ਮਾਲਕ ਇਸ ਖਬਰ ਦੇ ਪ੍ਰਕਾਸ਼ਤ ਹੋਣ ਤੋਂ 15 ਦਿਨ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ, ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਉਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਤੇ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ। ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਵਿਚ ਕਈ ਤਰਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ 27 ਅਕਤੂਬਰ 2024 ਤੱਕ ਲਾਗੂ ਰਹਿਣਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...