May 12, 2026, 5:29 pm
----------- Advertisement -----------
HomeNewsBreaking Newsਮੀਂਹ ਨੇ ਲਈ 3 ਸਾਲਾਂ ਬੱਚੀ ਦੀ ਜਾਨ,ਗਟਰ 'ਚ ਰੁੜ੍ਹੀ ਬੱਚੀ, ਮਿਲੀ...

ਮੀਂਹ ਨੇ ਲਈ 3 ਸਾਲਾਂ ਬੱਚੀ ਦੀ ਜਾਨ,ਗਟਰ ‘ਚ ਰੁੜ੍ਹੀ ਬੱਚੀ, ਮਿਲੀ ਲਾਸ਼

Published on

----------- Advertisement -----------

ਹਰਿਆਣਾ ਦੇ ਪੰਚਕੂਲਾ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਭਾਰੀ ਮੀਂਹ ਪਿਆ। ਇਸ ਦੌਰਾਨ ਸੜਕਾਂ ਪਾਣੀ ਨਾਲ ਭਰ ਗਈਆਂ। ਚੰਡੀਗੜ੍ਹ ਦੇ ਸੈਕਟਰ 12ਏ ਵਿੱਚ ਇੱਕ 3 ਸਾਲ ਦੀ ਬੱਚੀ ਗਟਰ ਵਿੱਚ ਡਿੱਗ ਗਈ। ਬੱਚੀ ਆਪਣੀ ਮਾਂ ਨਾਲ ਸੜਕ ਪਾਰ ਕਰ ਰਹੀ ਸੀ ਜਦੋਂ ਬਰਸਾਤੀ ਪਾਣੀ ਦੇ ਤੇਜ਼ ਵਹਾਅ ਨੇ ਉਸ ਨੂੰ ਗਟਰ ਵਿੱਚ ਵਹਾ ਦਿੱਤਾ।

ਚਸ਼ਮਦੀਦਾਂ ਅਨੁਸਾਰ ਬਰਸਾਤ ਕਾਰਨ ਸੜਕ ’ਤੇ ਪਾਣੀ ਭਰ ਗਿਆ ਸੀ, ਜਿਸ ਕਾਰਨ ਗਟਰ ਦੇ ਢੱਕਣ ਵੀ ਨਜ਼ਰ ਨਹੀਂ ਆ ਰਹੇ ਸਨ। ਬੱਚੀ ਦੇ ਗਟਰ ‘ਚ ਡਿੱਗਣ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਮਿਲਿਆ।

ਕਈ ਘੰਟਿਆਂ ਦੀ ਭਾਲ ਤੋਂ ਬਾਅਦ ਜ਼ੀਰਕਪੁਰ ਦੇ ਢਕੋਲੀ ਡਰੇਨ ‘ਚੋਂ ਬੱਚੀ ਦੀ ਲਾਸ਼ ਬਰਾਮਦ ਹੋਈ।

ਲਾਸ਼ ਨੂੰ ਪੰਚਕੂਲਾ ਦੇ ਸੈਕਟਰ 6 ਸਥਿਤ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਨਿਕਾਸੀ ਦੇ ਪੁਖਤਾ ਪ੍ਰਬੰਧ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...