October 18, 2026, 10:21 pm
----------- Advertisement -----------
HomeNewsBreaking NewsCM ਮਾਨ ਨੇ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਵੰਡੇ ਨਿਯੁਕਤੀ...

CM ਮਾਨ ਨੇ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਸੀਐਮ ਮਾਨ ਨੇ ਦੱਸਿਆ ਕਿ ਪਿਛਲੇ ਢਾਈ ਸਾਲਾਂ ‘ਚ 44,974 ਨੌਕਰੀਆਂ ਦੇ ਚੁੱਕੇ ਹਾਂ ਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਨਿਯੁਕਤੀ ਪੱਤਰ ਵੰਡ ਸਮਾਗਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਸੀਐਮ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੀ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸੀਐਮ ਨੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਭ ਨੂੰ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 16 ਟੋਲ ਪਲਾਜ਼ੇ ਬੰਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਪੰਜਾਬੀਆਂ ਦੀ ਰੋਜ਼ਾਨਾ 61 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਦੇ ਨਾਂ ’ਤੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। 25-25 ਸਾਲ ਦੇ ਸਮਝੌਤੇ ਕੀਤੇ ਗਏ ਹਨ।
ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਇਕ ਅਹਿਮ ਵਿਭਾਗ ਹੈ। ਮੁਹੱਲਾ ਕਲੀਨਿਕਾਂ ਵਿੱਚ 2 ਕਰੋੜ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਜਿਸ ਦਾ ਡਾਟਾ ਉਨ੍ਹਾਂ ਦੇ ਸਿਹਤ ਵਿਭਾਗ ਕੋਲ ਹੈ। ਇਸ ਦਾ ਸਮੇਂ-ਸਮੇਂ ‘ਤੇ ਮੁਲਾਂਕਣ ਕੀਤਾ ਜਾਂਦਾ ਹੈ। ਪੰਜਾਬ ਵਿੱਚ ਹੁਣ ਤੱਕ 829 ਮੁਹੱਲਾ ਕਲੀਨਿਕ ਚੱਲ ਰਹੇ ਹਨ। 30 ਹੋਰ ਮਹੱਲਾ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...