September 18, 2026, 2:47 pm
----------- Advertisement -----------
HomeNewsBreaking Newsਚੰਬਾ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ...

ਚੰਬਾ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

Published on

----------- Advertisement -----------

ਚੰਬਾ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਬੀਤੀ ਰਾਤ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ, ਜਿਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਅਤੇ 10 ਤੋਂ 12 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਚੰਬਾ ਤੋਂ ਪਠਾਨਕੋਟ ਜਾ ਰਹੀ ਬੱਸ ਨਾਲ ਵਾਪਰਿਆ।

ਦੱਸ ਦਈਏ ਕਿ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਆਰਐਮ ਸ਼ੁਗਲ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਰੀਆਂ ਸਵਾਰੀਆਂ ਨੂੰ ਦੂਜੀ ਬੱਸ ਰਾਹੀਂ ਉਨ੍ਹਾਂ ਦੀ ਮੰਜ਼ਿਲ ’ਤੇ ਭੇਜ ਦਿੱਤਾ ਗਿਆ ਹੈ।

ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਜਾਰੀ ਹੈ। ਇਸ ਹਾਦਸੇ ‘ਚ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਬਾਕੀ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...