ਸੰਯੁਕਤ ਅਰਬ ਅਮੀਰਾਤ (UAE) ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਜਾਏਦ ਅਲ ਨਾਹਯਾਨ ਜਲਦੀ ਹੀ ਦੋ ਦਿਨਾਂ ਭਾਰਤ ਦੌਰੇ ‘ਤੇ ਆਉਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਉਨ੍ਹਾਂ ਦਾ ਅਧਿਕਾਰਤ ਦੌਰਾ 9-10 ਸਤੰਬਰ ਨੂੰ ਹੋਵੇਗਾ। ਕ੍ਰਾਊਨ ਪ੍ਰਿੰਸ ਵਜੋਂ ਅਲ ਨਾਹਯਾਨ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ।
ਅਲ ਨਾਹਯਾਨ ਦੇ ਨਾਲ ਯੂਏਈ ਸਰਕਾਰ ਦੇ ਕਈ ਮੰਤਰੀ ਅਤੇ ਵਪਾਰਕ ਵਫ਼ਦ ਵੀ ਇਸ ਦੌਰੇ ਦੌਰਾਨ ਨਾਲ ਹੋਵੇਗਾ। ਵਿਦੇਸ਼ ਮੰਤਰਾਲੇ (MEA) ਦੇ ਅਨੁਸਾਰ, ਕ੍ਰਾਊਨ ਪ੍ਰਿੰਸ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ‘ਤੇ ਚਰਚਾ ਕਰਨਗੇ।
ਇਸ ਤੋਂ ਇਲਾਵਾ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕਰਨਗੇ ਅਤੇ ਰਾਜਘਾਟ ‘ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ 10 ਸਤੰਬਰ ਨੂੰ ਅਲ ਨਾਹਯਾਨ ਮੁੰਬਈ ਦਾ ਦੌਰਾ ਕਰਨਗੇ ਅਤੇ ਵਪਾਰਕ ਮੰਚ ‘ਚ ਹਿੱਸਾ ਲੈਣਗੇ। ਜਿਸ ਵਿੱਚ ਦੋਵਾਂ ਦੇਸ਼ਾਂ ਦੇ ਵਪਾਰਕ ਆਗੂ ਹਿੱਸਾ ਲੈਣਗੇ।
----------- Advertisement -----------
ਦੋ ਦਿਨਾਂ ਦੌਰੇ ‘ਤੇ ਭਾਰਤ ਆਉਣਗੇ UAE ਦੇ ਕ੍ਰਾਊਨ ਪ੍ਰਿੰਸ, PM ਮੋਦੀ ਨਾਲ ਕਰਨਗੇ ਮੁਲਾਕਾਤ
Published on
----------- Advertisement -----------
----------- Advertisement -----------












