June 4, 2026, 11:02 pm
----------- Advertisement -----------
HomeNewsLatest Newsਫਤਹਿਗੜ੍ਹ ਸਾਹਿਬ: ਹਸਪਤਾਲ ਦੀ ਉਸਾਰੀ ਅਧੀਨ ਇਮਾਰਤ ਦਾ ਵਿਧਾਇਕ ਵੱਲੋਂ ਜਾਇਜ਼ਾ

ਫਤਹਿਗੜ੍ਹ ਸਾਹਿਬ: ਹਸਪਤਾਲ ਦੀ ਉਸਾਰੀ ਅਧੀਨ ਇਮਾਰਤ ਦਾ ਵਿਧਾਇਕ ਵੱਲੋਂ ਜਾਇਜ਼ਾ

Published on

----------- Advertisement -----------

ਫ਼ਤਹਿਗੜ੍ਹ ਸਾਹਿਬ, 07 ਸਤੰਬਰ : ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਨੂੰ ਨਮੂਨੇ ਦਾ ਹਸਪਤਾਲ ਬਣਾਵਾਂਗੇ ਤੇ ਇਸ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਪਹਿਲ ਦੇ ਅਧਾਰ ਤੇ ਪ੍ਰਫੁੱਲਿਤ ਕਰਨਾ ਚਾਹੁੰਦੀ ਹੈ, ਸਿਹਤ ਸਹੂਲਤਾਂ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਮਰੀਜ਼ਾਂ ਦੀ ਓ. ਪੀ. ਡੀ. ਕਈ ਗੁਣਾ ਵਧੀ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਤੈਨਾਤੀ ਵਧਾਈ ਜਾਵੇਗੀ।
ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਕਨੀਕੀ ਪੱਧਰ ‘ਤੇ ਵੀ ਸੁਧਾਰ ਕੀਤੇ ਜਾਣਗੇ। ਉਹਨਾਂ ਦਾ ਸੁਪਨਾ ਹੈ ਕਿ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਨੂੰ ਜ਼ਿਲ੍ਹੇ ਦਾ ਨਮੂਨੇ ਦਾ ਹਸਪਤਾਲ ਬਣਾਇਆ ਜਾਵੇਗਾ, ਤਾਂ ਜੋ ਕਿਸੇ ਤਰ੍ਹਾਂ ਦੀ ਸਮੱਸਿਆ ਵਾਲੇ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਾ ਪਵੇ।
ਉਨਾਂ ਇਹ ਵੀ ਦੱਸਿਆ ਕਿ ਹੁਣ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਨਵੇਂ ਐਸ.ਐਮ.ਓ. ਡਾ. ਕਮਲਦੀਪ ਸਿੰਘ ਤੈਨਾਤ ਕੀਤੇ ਗਏ ਹਨ, ਜੋ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਮਰੱਥ ਹਨ। ਹਸਪਤਾਲ ਦੀ ਇੱਕ ਨਵੀਂ ਬਿਲਡਿੰਗ ਤਿਆਰ ਹੋ ਰਹੀ ਹੈ ਵਿਧਾਇਕ ਵੱਲੋਂ ਉਸ ਦਾ ਵੀ ਜਾਇਜ਼ਾ ਲਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਦਾ ਜੋ ਨਵਾਂ ਕਨਸੈਪਟ ਲਿਆਂਦਾ ਗਿਆ ਹੈ ਉਸ ਦੇ ਨਾਲ ਸੂਬੇ ਦੇ ਲੋਕਾਂ ਦਾ ਸਿਹਤ ਸਹੂਲਤਾਂ ਤੇ ਭਰੋਸਾ ਵਧਿਆ ਹੈ, ਜਿਆਦਾਤਰ ਲੋਕ ਸਰਕਾਰੀ ਹਸਪਤਾਲਾਂ ਦੇ ਵਿੱਚ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਕਿਉਂਕਿ ਆਮ ਆਦਮੀ ਕਲੀਨਿਕ ਉੱਤੇ ਦਵਾਈਆਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਖੂਨ ਦੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...