August 16, 2026, 4:59 pm
----------- Advertisement -----------
HomeNewsLatest Newsਕਾਂਗਰਸ ਨੂੰ ਸੀਐਮ ਫੇਸ ਲਈ 3 ਕਰੋੜ ਪੰਜਾਬੀਆਂ 'ਚੋਂ ਸਿਰਫ਼ ਰੇਤਾ ਚੋਰ...

ਕਾਂਗਰਸ ਨੂੰ ਸੀਐਮ ਫੇਸ ਲਈ 3 ਕਰੋੜ ਪੰਜਾਬੀਆਂ ‘ਚੋਂ ਸਿਰਫ਼ ਰੇਤਾ ਚੋਰ ਹੀ ਮਿਲਿਆ – ਰਾਘਵ ਚੱਢਾ

Published on

----------- Advertisement -----------

ਚੰਡੀਗੜ੍ਹ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ ਕਿਹਾ ਕਿ ਪੰਜਾਬ ਦੇ ਲੋਕਾਂ ‘ਤੇ ਚੰਨੀ ਦੇ ਨਾਮ ਨਾਲ ਕੋਈ ਫਰਕ ਨਹੀਂ ਪੈਣ ਵਾਲਾ । ਕਾਂਗਰਸ ਕਿਸੇ ਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਬਣਾਵੇ, ਹੁਣ ਪੰਜਾਬ ਦੀ ਜਨਤਾ ਉਸਨੂੰ ਵੋਟ ਨਹੀਂ ਦੇਣ ਵਾਲੀ। ਪੰਜਾਬ ਦੀ ਜਨਤਾ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਹਰ ਵਰਗ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣਗੇ। 20 ਫਰਵਰੀ ਨੂੰ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ‘ਆਪ’ ਦੀ ਸਰਕਾਰ ਬਣਾਉਣ ਲਈ ਝਾੜੂ ਦਾ ਬਟਨ ਦਬਾਉਣ ਦਾ ਫੈਸਲਾ ਕੀਤਾ ਹੈ।

ਚੱਢਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਨੂੰ ਪੂਰੇ ਪੰਜਾਬ ਦੀ ਤਿੰਨ ਕਰੋੜ ਆਬਾਦੀ ਵਿੱਚੋਂ ਸਿਰਫ਼ ਰੇਤਾ ਚੋਰੀ ਕਰਨ ਵਾਲਾ ਵਿਅਕਤੀ ਹੀ ਮੁੱਖ ਮੰਤਰੀ ਲਈ ਮਿਲਿਆ ਹੈ। ਕਾਂਗਰਸ ਨੇ ਆਪਣਾ ਮੁੱਖ ਮੰਤਰੀ ਚਿਹਰਾ ਇੱਕ ਅਜਿਹੇ ਵਿਅਕਤੀ ਨੂੰ ਬਣਾਇਆ ਹੈ ਜਿਸ ਨੇ ਰੇਤ ਮਾਫੀਆ ਚਲਾ ਕੇ ਪੰਜਾਬ ਦੀ ਮਿੱਟੀ ਦਾ ਸੌਦਾ ਕੀਤਾ ਹੈ। ਜਿਸ ਨੇਤਾ ‘ਤੇ ਰੇਤ ਮਾਫੀਆ ਅਤੇ ਟਰਾਂਸਫਰ-ਪੋਸਟਿੰਗ ਘੁਟਾਲੇ ਵਰਗੇ ਗੰਭੀਰ ਦੋਸ਼ਾਂ ਲੱਗੇ ਹੋਏ ਹਨ, ਅਜਿਹੇ ਵਿਅਕਤੀ ਨੂੰ ਮੁੱਖ ਮੰਤਰੀ ਚਿਹਰਾ ਬਣਾ ਕੇ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਸਿਧੇ ਤੌਰ ‘ਤੇ ਧੋਖਾ ਕੀਤਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜਿਹੜਾ ਵਿਅਕਤੀ 111 ਦਿਨ ਵੀ ਬਿਨਾਂ ਭ੍ਰਿਸ਼ਟਾਚਾਰ ਅਤੇ ਮਾਫੀਆ ਤੋਂ ਨਹੀਂ ਰਹਿ ਸਕਿਆ, ਉਹ ਪੂਰੇ ਪੰਜ ਸਾਲ ਕਿਵੇਂ ਰਹੇਗਾ? ਮੁੱਖ ਮੰਤਰੀ ਚੰਨੀ ਦੇ ਭਤੀਜੇ ਨੇ ਈਡੀ ਸਾਹਮਣੇ ਖੁਦ ਮੰਨਿਆ ਹੈ ਕਿ ਉਨ੍ਹਾਂ ਦੇ ਘਰ ਤੋਂ ਛਾਪੇਮਾਰੀ ਦੌਰਾਨ ਜਿਹੜੇ 10 ਕਰੋੜ ਨਕਦ, 54 ਕਰੋੜ ਦੀ ਜਾਇਦਾਦ ਦੇ ਕਾਗਜ਼ ਮਿਲੇ ਹਨ, ਇਹ ਮੁੱਖ ਮੰਤਰੀ ਦੇ ਖੁਦ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਰੇਤ ਮਾਫੀਆ ਅਤੇ ਟਰਾਂਸਫਰ-ਪੋਸਟਿੰਗ ਤੋਂ ਕਮਾਇਆ ਪੈਸਾ ਸੀ। ਅਸੀਂ ਇਸ ਗੱਲ ਦਾ ਮੀਡੀਆ ਸਾਹਮਣੇ ਵੀ ਖੁਲਾਸਾ ਕੀਤਾ ਸੀ।

ਚੱਢਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਕੋਲ ਦੋ ਵਿਕਲਪ ਹਨ। ਇਕ ਪਾਸੇ ਬੇਈਮਾਨ ਵਿਅਕਤੀ ਚਰਨਜੀਤ ਸਿੰਘ ਚੰਨੀ , ਜਿਸ ‘ਤੇ ਰੇਤਾ ਚੋਰੀ ਅਤੇ ਟਰਾਂਸਫਰ-ਪੋਸਟਿੰਗ ਸਕੈਮ ਦੇ ਦੋਸ਼ ਲੱਗੇ ਹੋਏ ਹਨ। ਦੂਜੇ ਪਾਸੇ ਕੱਟੜ ਇਮਾਨਦਾਰ ਆਦਮੀ ਭਗਵੰਤ ਮਾਨ ਹੈ, ਜਿਸਨੇ ਕਰੋੜਾਂ ਰੁਪਏ ਕਮਾਉਣ ਵਾਲਾ ਪ੍ਰੋਫੈਸ਼ਨ ਛੱਡ ਕੇ ਪੰਜਾਬ ਦੇ ਲੋਕਾਂ ਨਾਲ ਸੰਘਰਸ਼ ਕੀਤਾ ਅਤੇ ਲੋਕ ਸਭਾ ਵਿੱਚ ਹਮੇਸ਼ਾ ਪੰਜਾਬੀਆਂ ਦੀ ਆਵਾਜ਼ ਬੁਲੰਦ ਕੀਤੀ।

ਚੱਢਾ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਦਲਾਂ ਅਤੇ ਕਾਂਗਰਸ ਨੂੰ 50 ਸਾਲ ਸਰਕਾਰ ਚਲਾਉਣ ਦਾ ਮੌਕਾ ਮਿਲਿਆ, ਪਰ ਇਨ੍ਹਾਂ ਨੇ ਸੱਤਾ ਵਿੱਚ ਰਹਿ ਕੇ ਜਨਤਾ ਦਾ ਕੰਮ ਕਰਨ ਦੀ ਬਜਾਏ ਸਿਰਫ਼ ਆਪਣੀਆਂ ਜੇਬਾਂ ਭਰੀਆਂ। ਇਸ ਵਾਰ ਇੱਕ ਮੌਕਾ ਕੱਟੜ ਇਮਾਨਦਾਰ ਨੇਤਾ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਦੇਕੇ ਵੇਖੋ। ਪੰਜਾਬ ਨੂੰ ਬਸ ਇੱਕ ਇਮਾਨਦਾਰ ਅਤੇ ਚੰਗੀ ਸੋਚ ਵਾਲੀ ਸਰਕਾਰ ਦੀ ਲੋੜ ਹੈ। ਇਮਾਨਦਾਰ ਸਰਕਾਰ ਹੀ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾ ਸਕਦੀ ਹੈ। ਜੇਕਰ ਇਸ ਵਾਰ ਅਜਿਹੇ ਰੇਤ ਚੋਰ, ਕੇਬਲ ਅਤੇ ਟਰਾਂਸਪੋਰਟ ਮਾਫੀਆ ਦੇ ਹੱਥਾਂ ਵਿੱਚ ਪੰਜਾਬ ਦੀ ਸੱਤਾ ਚਲੀ ਗਈ ਤਾਂ ਕੁਝ ਨਹੀਂ ਬਚੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...