September 5, 2026, 3:47 am
----------- Advertisement -----------
HomeNewsBreaking Newsਪੰਜਾਬ 'ਚ 4 ਸਾਲਾਂ ਬਾਅਦ ਮਹਿੰਗਾ ਹੋਇਆ ਬੱਸ ਸਫ਼ਰ: ਹੁਣ ਘੱਟੋ-ਘੱਟ ਕਿਰਾਇਆ...

ਪੰਜਾਬ ‘ਚ 4 ਸਾਲਾਂ ਬਾਅਦ ਮਹਿੰਗਾ ਹੋਇਆ ਬੱਸ ਸਫ਼ਰ: ਹੁਣ ਘੱਟੋ-ਘੱਟ ਕਿਰਾਇਆ 15 ਰੁਪਏ ਹੋਇਆ

Published on

----------- Advertisement -----------

ਚੰਡੀਗੜ੍ਹ, 8 ਸਤੰਬਰ 2024 – ਪੰਜਾਬ ਵਿੱਚ ਬੱਸ ਸਫ਼ਰ ਮਹਿੰਗਾ ਹੋ ਗਿਆ ਹੈ। ਬੱਸਾਂ ਦਾ ਪ੍ਰਤੀ ਕਿਲੋਮੀਟਰ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਕਰ ਦਿੱਤਾ ਗਿਆ ਹੈ। ਇਸ ਸਬੰਧੀ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਹੁਕਮ ਐਤਵਾਰ ਤੋਂ ਲਾਗੂ ਹੋ ਗਿਆ ਹੈ।

2 ਦਿਨ ਪਹਿਲਾਂ ਹੋਈ ਕੈਬਨਿਟ ਮੀਟਿੰਗ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ 92 ਪੈਸੇ ਵਧਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬੱਸਾਂ ਦੇ ਕਿਰਾਏ ਵਧਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਸੂਬੇ ਵਿੱਚ ਕਰੀਬ ਸਾਢੇ 4 ਸਾਲਾਂ ਬਾਅਦ ਬੱਸ ਕਿਰਾਏ ਵਿੱਚ ਵਾਧਾ ਹੋਇਆ ਹੈ।

ਹੁਣ ਯਾਤਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਘੱਟੋ-ਘੱਟ 15 ਰੁਪਏ ਅਦਾ ਕਰਨੇ ਪੈਣਗੇ, ਭਾਵੇਂ ਉਹ ਸਿਰਫ਼ ਇੱਕ ਕਿਲੋਮੀਟਰ ਦੀ ਦੂਰੀ ਹੀ ਤੈਅ ਕਰਨ। ਬੱਸ ਕਿਰਾਏ ਵਿੱਚ ਵਾਧੇ ਨਾਲ ਸਰਕਾਰ ਨੂੰ 150 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਔਰਤਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਯਾਤਰਾ ਦੀ ਸਹੂਲਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਪਹਿਲਾਂ ਵਾਂਗ ਹੀ ਜਾਰੀ ਰਹੇਗਾ।

ਟਰਾਂਸਪੋਰਟ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਰਾਇਆ ਵਾਧਾ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸੈਕਟਰਾਂ ‘ਤੇ ਲਾਗੂ ਹੋਵੇਗਾ। ਹੀਟ ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨ (ਐਚਐਸਵੀਏਸੀ) ਦੀਆਂ ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਪਹਿਲਾਂ ਪ੍ਰਤੀ ਕਿਲੋਮੀਟਰ ਕਿਰਾਇਆ 1.22 ਰੁਪਏ ਪ੍ਰਤੀ ਕਿਲੋਮੀਟਰ ਸੀ, ਜੋ ਹੁਣ 1.45 ਰੁਪਏ ਪ੍ਰਤੀ ਕਿਲੋਮੀਟਰ ਹੋ ਜਾਵੇਗਾ।

ਏਸੀ ਬੱਸਾਂ ਦਾ ਕਿਰਾਇਆ 28 ਪੈਸੇ ਵਧਾ ਕੇ 1.74 ਰੁਪਏ ਪ੍ਰਤੀ ਯਾਤਰੀ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਇੰਟੈਗਰਲ ਕੋਚ ਦਾ ਕਿਰਾਇਆ 41 ਪੈਸੇ ਵਧਾ ਕੇ 2.61 ਰੁਪਏ ਪ੍ਰਤੀ ਕਿਲੋਮੀਟਰ ਅਤੇ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2.90 ਰੁਪਏ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...