June 11, 2026, 11:33 pm
----------- Advertisement -----------
HomeNewsEntertainmentਦੀਪਿਕਾ ਪਾਦੂਕੋਣ-ਰਣਵੀਰ ਸਿੰਘ ਦਾ ਘਰ ਗੂੰਜੀਆਂ ਕਿਲਕਾਰੀਆਂ, ਅਦਾਕਾਰਾ ਨੇ ਦਿੱਤਾ ਬੇਟੀ ਨੂੰ...

ਦੀਪਿਕਾ ਪਾਦੂਕੋਣ-ਰਣਵੀਰ ਸਿੰਘ ਦਾ ਘਰ ਗੂੰਜੀਆਂ ਕਿਲਕਾਰੀਆਂ, ਅਦਾਕਾਰਾ ਨੇ ਦਿੱਤਾ ਬੇਟੀ ਨੂੰ ਜਨਮ

Published on

----------- Advertisement -----------

ਦੀਪਿਕਾ ਪਾਦੁਕੋਣ ਨੇ ਇਕ ਬੱਚੀ ਨੂੰ ਜਨਮ ਦਿੱਤਾ ਹੈ। ਰਣਬੀਰ ਅਤੇ ਦੀਪਿਕਾ ਇਕ ਬੱਚੀ ਦੇ ਮਾਤਾ-ਪਿਤਾ ਬਣ ਗਏ ਹਨ। ਪਾਪਰਾਜ਼ੀ ਵਾਇਰਲ ਭਯਾਨੀ ਨੇ ਇਕ ਪੋਸਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਰਣਵੀਰ ਅਤੇ ਦੀਪਿਕਾ ਨੂੰ ਬੀਤੀ ਸ਼ਾਮ ਮੁੰਬਈ ਦੇ HN ਰਿਲਾਇੰਸ ਹਸਪਤਾਲ ਜਾਂਦੇ ਦੇਖਿਆ ਗਿਆ। ਇਸ ਦਾ ਵੀਡੀਓ ਸਾਹਮਣੇ ਆਉਂਦੇ ਹੀ ਦੀਪਿਕਾ ਦੀ ਡਿਲੀਵਰੀ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਦੀਪਿਕਾ ਨੇ ਇਸ ਸਾਲ 28 ਫਰਵਰੀ ਨੂੰ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ ਅਤੇ ਦੱਸਿਆ ਸੀ ਕਿ ਉਹ ਸਤੰਬਰ ‘ਚ ਬੱਚੇ ਨੂੰ ਜਨਮ ਦੇਵੇਗੀ। ਇਸ ਨੂੰ ਲੈ ਕੇ ਦੀਪਿਕਾ ਅਤੇ ਰਣਵੀਰ ਕਾਫੀ ਉਤਸ਼ਾਹਿਤ ਨਜ਼ਰ ਆਏ।

ਪਾਪਰਾਜ਼ੀ ਵਾਇਰਲ ਭਯਾਨੀ ਨੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਗਣੇਸ਼ ਚਤੁਰਥੀ ਦੇ ਅਗਲੇ ਦਿਨ ਇਕ ਬੱਚੀ ਦੇ ਮਾਤਾ-ਪਿਤਾ ਬਣ ਗਏ ਹਨ। ਰਣਵੀਰ ਅਤੇ ਦੀਪਿਕਾ ਦੇ ਪਰਿਵਾਰ ਵਾਲੇ ਵੀ ਹਸਪਤਾਲ ‘ਚ ਮੌਜੂਦ ਹਨ। ਇਸ ਖਾਸ ਪਲ ਤੋਂ ਪਹਿਲਾਂ ਦੋਵੇਂ ਆਪਣੀ ਲਗਜ਼ਰੀ ਕਾਰ ‘ਚ ਮੁੰਬਈ ਦੇ HN ਰਿਲਾਇੰਸ ਹਸਪਤਾਲ ਪਹੁੰਚੇ ਸਨ। ਉਦੋਂ ਤੋਂ, ਪ੍ਰਸ਼ੰਸਕ ਜੋੜੇ ਦੇ ਬੱਚੇ ਦੇ ਜਨਮ ਦੀ ਘੋਸ਼ਣਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ।

ਦੀਪਿਕਾ ਪਾਦੂਕੋਣ ਡਿਲੀਵਰੀ ਤੋਂ ਪਹਿਲਾਂ 6 ਸਤੰਬਰ ਨੂੰ ਪਤੀ ਰਣਵੀਰ ਸਿੰਘ ਨਾਲ ਮੁੰਬਈ ਦੇ ਮਸ਼ਹੂਰ ਸਿੱਧਵਿਨਾਇਕ ਮੰਦਰ ਪਹੁੰਚੀ ਸੀ। ਦੋਵਾਂ ਨੇ ਇੱਕ ਦੂਜੇ ਦਾ ਹੱਥ ਫੜਿਆ ਦੇਖਿਆ। ਇਸ ਦਾ ਵੀਡੀਓ ਵੀ ਵਾਇਰਲ ਹੋਇਆ ਸੀ। ਦੋਵਾਂ ਨੇ ਬੱਚੇ ਦੇ ਜਨਮ ਤੋਂ ਪਹਿਲਾਂ ਆਸ਼ੀਰਵਾਦ ਲਿਆ ਅਤੇ ਜ਼ਿੰਦਗੀ ਬਦਲਣ ਵਾਲੇ ਇਸ ਪਲ ਦੀ ਤਿਆਰੀ ਸ਼ੁਰੂ ਕਰ ਦਿੱਤੀ। ਦੋਵੇਂ ਰਵਾਇਤੀ ਲੁੱਕ ‘ਚ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...