September 18, 2026, 2:31 pm
----------- Advertisement -----------
HomeNewsBreaking Newsਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ...

ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

Published on

----------- Advertisement -----------

ਐੱਸ ਏ ਐੱਸ ਨਗਰ, 9 ਸਤੰਬਰ: (ਬਲਜੀਤ ਮਰਵਾਹਾ) ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਨੰ: PB19-V-3453 ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

            ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 05-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਜੋ ਅੱਜ ਵੀ ਗੱਡੀ ਨੰ: PB19-V-3453  ਮਾਰਕਾ ਮਹਿੰਦਰਾ XUV-300 ਰੰਗ ਕਾਲ਼ਾ ਪਰ ਸਵਾਰ ਹੋ ਕੇ ਛੱਤ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦੇ ਹਨ।

       ਮਿਲੀ ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 104 ਮਿਤੀ 05-09-2024 ਅ/ਧ 25-54-59 ਅਸਲਾ ਐਕਟ ਥਾਣਾ ਆਈ.ਟੀ. ਸਿਟੀ ਦਰਜ ਰਜਿਸਟਰ ਕੀਤਾ ਗਿਆ। ਜਿਨਾਂ ਨੂੰ ਨੇੜੇ ਛੱਤ ਲਾਈਟਾਂ ਸਲਿੱਪ ਰੋਡ ਤੋਂ ਕਾਬੂ ਕਰਕੇ ਗੱਡੀ ਨੰ: PB19-V-3453 ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ।

ਨਾਮ ਪਤਾ ਦੋਸ਼ੀਆਨ:-

1. ਮੁਲਜ਼ਿਮ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ ਥਾਣਾ ਮਹਿਲ ਕਲਾਂ ਹਾਲ ਵਾਸੀ ਗੋਲਡਨ ਕਲੋਨੀ,

ਮਹਿਲ ਕਲਾਂ, ਥਾਣਾ ਮਹਿਲ ਕਲਾਂ, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ, ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਖਿਲਾਫ ਪਹਿਲਾਂ ਵੀ ਥਾਣਾ ਮਹਿਲ ਕਲਾਂ ਵਿੱਚ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ।

2. ਮੁਲਜ਼ਿਮ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਹੋਰ, ਥਾਣਾ ਠੁੱਲੀ ਵਾਲ਼, ਜਿਲਾ ਬਰਨਾਲ਼ਾ ਜਿਸਦੀ ਉਮਰ

   ਕਰੀਬ 36 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ।

ਬ੍ਰਾਮਦਗੀ ਦਾ ਵੇਰਵਾ:-

1) 01 ਪਿਸਟਲ .32 ਬੋਰ ਸਮੇਤ 02 ਕਾਰਤੂਸ

2) ਗੱਡੀ ਨੰ: PB19-V-3453 ਮਾਰਕਾ ਮਹਿੰਦਰਾ XUV-300

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...