September 2, 2026, 3:13 pm
----------- Advertisement -----------
HomeNewsLatest News'ਖੇਡਾਂ ਵਤਨ ਪੰਜਾਬ ਦੀਆਂ-3’: ਹਲਕਾ ਵਿਧਾਇਕ ਨੇ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ...

‘ਖੇਡਾਂ ਵਤਨ ਪੰਜਾਬ ਦੀਆਂ-3’: ਹਲਕਾ ਵਿਧਾਇਕ ਨੇ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੁਆਤ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ।

ਇਸ ਮੌਕੇ ਵਿਖੇ ਜਸ਼ਨ ਬਰਾੜ ਲੱਖੇਵਾਲੀ (ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ), ਸੁਰਜੀਤ ਸਿੰਘ (ਚੈਅਰਮੇਨ ਮਾਰਕੀਟ ਕਮੇਟੀ), ਸੁਖਜਿੰਦਰ ਸਿੰਘ ਬਬਲੂ ਬਰਾੜ (ਪ੍ਰਧਾਨ ਟਰੱਕ ਯੂਨੀਅਨ, ਸ੍ਰੀ ਮੁਕਤਸਰ ਸਾਹਿਬ), ਉਪਕਾਰ ਸਿੰਘ, ਪੰਮਾ ਨੰਬਰਦਾਰ, ਦਿਲਬਾਗ ਸਿੰਘ, ਵਿਕਰਮਜੀਤ ਸਿੰਘ ਬਰਾੜ ਵੀ ਸ਼ਾਮਲ ਰਹੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ ਮਹਿਮਾਨ ਜੀ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ ਗਿਆ। ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਟੀਮਾਂ ਨਾਲ ਜਾਣ ਪਹਿਚਾਣ ਕੀਤੀ ਗਈ ਅਤੇ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਡਬਾਲ ਕੋਚ, ਨੀਰਜ ਕੁਸ਼ਤੀ ਕੋਚ, ਗੁਰਸੇਵਕ ਸਿੰਘ ਕਬੱਡੀ ਕੋਚ, ਰਮਨਦੀਪ ਕੌਰ ਬਾੱਕਸਿੰਗ ਕੋਚ, ਬਲਜੀਤ ਕੋਰ ਹਾਕੀ ਕੋਚ, ਇੰਦਰਪ੍ਰੀਤ ਕੋਰ ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਨਵਰੂਪ ਕੋਰ ਹੈਡਬਾਲ ਕੋਚ, ਸ਼ੁਰੇਖਾ ਕਲਰਕ, ਅੰਕੁਸ਼ ਸਟੇਨੋ, ਅਤੇ ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਿਕਿਉਰਟੀ ਦੀ ਟੀਮ, ਖੇਡ ਪ੍ਰੇਮੀ ਅਤੇ ਹੋਰ ਕਈ ਪਤਵੰਤੇ ਵਿਅਕਤੀ ਹਾਜ਼ਰ ਸਨ।


----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...