November 14, 2026, 1:56 am
----------- Advertisement -----------
HomeNewsLatest Newsਇਸ ਸਾਲ ਵੀ ਦੀਵਾਲੀ 'ਚ ਪਟਾਕਿਆਂ 'ਤੇ ਬੈਨ , ਸਰਕਾਰ ਨੇ 1...

ਇਸ ਸਾਲ ਵੀ ਦੀਵਾਲੀ ‘ਚ ਪਟਾਕਿਆਂ ‘ਤੇ ਬੈਨ , ਸਰਕਾਰ ਨੇ 1 ਜਨਵਰੀ ਤੱਕ ਨਿਰਮਾਣ ਅਤੇ ਆਨਲਾਈਨ ਵਿਕਰੀ ‘ਤੇ ਲਗਾਈ ਪਾਬੰਦੀ

Published on

----------- Advertisement -----------

ਇਸ ਵਾਰ ਵੀ ਦੀਵਾਲੀ ‘ਤੇ ਦਿੱਲੀ ਵਾਸੀਆਂ ਲਈ ਪਟਾਕਿਆਂ ‘ਤੇ ਪਾਬੰਦੀ ਹੋਵੇਗੀ। ਦਿੱਲੀ ਸਰਕਾਰ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਰਦੀਆਂ ‘ਚ ਪ੍ਰਦੂਸ਼ਣ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਇਸ ਦੇ ਨਾਲ ਹੀ ਗੋਪਾਲ ਰਾਏ ਨੇ ਇਹ ਵੀ ਕਿਹਾ ਕਿ ਇਸ ਵਾਰ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ ‘ਤੇ ਪਾਬੰਦੀ ਹੋਵੇਗੀ। ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਇਹ ਪਾਬੰਦੀ ਅਗਲੇ ਸਾਲ ਜਨਵਰੀ ਤੱਕ ਲਾਗੂ ਰਹੇਗੀ। ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਬਣਾਈ ਜਾਵੇਗੀ। ਗੋਪਾਲ ਰਾਏ ਨੇ ਇਹ ਵੀ ਦੱਸਿਆ ਕਿ ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 21 ਫੋਕਸ ਪੁਆਇੰਟਾਂ ‘ਤੇ ਸਰਦ ਰੁੱਤ ਕਾਰਜ ਯੋਜਨਾ ਤਿਆਰ ਕਰ ਰਹੀ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਗੋਪਾਲ ਰਾਏ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਵੀਡੀਓ ਸ਼ੇਅਰ ਕੀਤਾ ਸੀ ਸਰਦੀਆਂ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ 21 ਬਿੰਦੂਆਂ ’ਤੇ ਆਧਾਰਿਤ ਸਰਦ ਰੁੱਤ ਕਾਰਜ ਯੋਜਨਾ ਬਣਾਈ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨਾਲ ਮੀਟਿੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...