September 2, 2026, 3:13 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਧਾਲੀਵਾਲ ਨੇ ਉਮਾਨ ਵਿਖੇ ਹਾਦਸੇ 'ਚ ਮਾਰੇ ਗਏ ਵਿਅਕਤੀ ਦੇ...

ਕੈਬਨਿਟ ਮੰਤਰੀ ਧਾਲੀਵਾਲ ਨੇ ਉਮਾਨ ਵਿਖੇ ਹਾਦਸੇ ‘ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਦਿੱਤਾ ਮੁਆਵਜਾ ਰਾਸ਼ੀ ਦਾ ਚੈੱਕ

Published on

----------- Advertisement -----------

ਅੰਮ੍ਰਿਤਸਰ/ਅਜਨਾਲਾ, 9 ਸਤੰਬਰ- ਕਰੀਬ ਤਿੰਨ ਸਾਲ ਪਹਿਲਾਂ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਪਿੰਡ ਝੰਜੋਟੀ ਦੇ ਵਾਸੀ ਸੁਖਦੀਪ ਸਿੰਘ ਦੇ ਪਰਿਵਾਰ ਨੂੰ ਉਮਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਰੀਬ 31 ਲੱਖ 34 ਹਜਾਰ ਰੁਪਏ ਦੀ ਮੁਆਵਜਾ ਰਾਸ਼ੀ ਦਾ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਰਹੇਗੀ।

ਉਹਨਾਂ ਕਿਹਾ ਕਿ ਬਤੌਰ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਹੁੰਦੇ ਹੋਏ ਮੇਰੀ ਲਗਾਤਾਰ ਕੋਸ਼ਿਸ਼ ਰਹਿੰਦੀ ਹੈ ਕਿ ਪ੍ਰਵਾਸੀ ਭਾਰਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਅਤੇ ਕੇਸਾਂ ਦਾ ਨਿਪਟਾਰਾ ਪਹਿਲ ਦੇ ਉਧਾਰ ਤੇ ਕੀਤਾ ਜਾਵੇ। ਉਹਨਾਂ ਦੱਸਿਆ ਕਿ ਪਿੰਡ ਝੰਝੋਟੀ ਦੇ ਵਾਸੀ ਸੁਖਦੀਪ ਸਿੰਘ ਜੋ ਕਿ 2021 ਵਿੱਚ ਉਮਾਨ ਵਿਖੇ ਹੋਏ ਕਾਰ ਹਾਦਸੇ ਵਿੱਚ ਸਾਡੇ ਤੋਂ ਸਦਾ ਲਈ ਵਿਛੜ ਗਏ ਸਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਜਰੀਏ ਲਗਾਤਾਰ ਉਮਾਨ ਸਰਕਾਰ ਨਾਲ ਸੰਪਰਕ ਰੱਖਿਆ, ਜਿਸ ਦੇ ਸਿੱਟੇ ਵਜੋਂ ਉਮਾਨ ਨੇ 31 ਲੱਖ 34 ਹਜਾਰ ਰੁਪਏ ਦੀ ਮੁਆਵਜਾ ਰਾਸ਼ੀ ਪਰਿਵਾਰ ਲਈ ਭੇਜੀ ਹੈ, ਜਿਸ ਦਾ ਚੈੱਕ ਮੈਂ ਅੱਜ ਪਰਿਵਾਰ ਨੂੰ ਦੇਣ ਲਈ ਆਇਆ ਹਾਂ।

ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਵਿਛੜ ਜਾਣਾ ਪਰਿਵਾਰ ਲਈ ਵੱਡਾ ਸਦਮਾ ਅਤੇ ਘਾਟਾ ਹੁੰਦਾ ਹੈ ਪਰ ਪਰਿਵਾਰ ਦੇ ਜੀਆਂ ਦੇ ਬਿਹਤਰ ਭਵਿੱਖ ਲਈ ਜੋ ਵੀ ਹੱਕ ਉਹਨਾਂ ਦਾ ਬਣਦਾ ਹੈ, ਨੂੰ ਦਿਵਾਉਣ ਲਈ ਅਸੀਂ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਸੰਪਰਕ ਵਿੱਚ ਰਹਿੰਦੇ ਹਾਂ। ਉਹਨਾਂ ਕਿਹਾ ਕਿ ਮੇਰੀ ਕੋਸ਼ਿਸ਼ ਹੋਵੇਗੀ ਕਿ ਸੁਖਦੀਪ ਸਿੰਘ ਦੀ ਪਤਨੀ ਜੋ ਕਿ ਪੜੇ ਲਿਖੇ ਹਨ, ਨੂੰ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਲਈ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ ਅਤੇ ਮੈਂ ਇਸ ਲਈ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਾਂਗਾ। ਇਸ ਮੌਕੇ ਐਸਡੀਐਮ ਲੋਪੋਕੇ ਮੈਡਮ ਅਮਨਦੀਪ ਕੌਰ ਘੁੰਮਣ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...